14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਾਹਿਤ ਸਭਾ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-02-2026
ਬਾਘਾ ਪੁਰਾਣਾ, 4 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸਾਹਿਤ ਸਭਾ ਰਜਿ: ਬਾਘਾ ਪੁਰਾਣਾ ਦੇ ਮੈਂਬਰਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਸੰਬੰਧੀ ਪ੍ਰੈੱਸ ਸਕੱਤਰ ਐਸ. ਇੰਦਰ ਰਾਜੇਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦੀ ਮਾਸਿਕ ਇਕੱਤਰਤਾ ਸਭਾ ਦੇ ਵਿੱਤ ਸਕੱਤਰ ਜਸਵੰਤ ਸਿੰਘ ਜੱਸੀ ਦੀ ਰਹਿਨੁਮਾਈ ਹੇਠ ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ਸਭਾ ਦੇ ਸਰਪ੍ਰਸਤ ਈਸ਼ਰ ਸਿੰਘ ਲੰਭਵਾਲੀ ਦੀ ਜਲਦੀ ਪ੍ਰਕਾਸ਼ਿਤ ਹੋ ਰਹੀ ਪੁਸਤਕ ਦੇ ਲੋਕ ਅਰਪਣ ਬਾਰੇ ਕੁਝ ਅਹਿਮ ਵਿਚਾਰ ਸਾਂਝੀਆਂ ਕੀਤੀਆਂ ਗਈਆਂ | ਇਸ ਦੇ ਨਾਲ ਹੀ ਪੰਜਾਬ ਦੀ ਮਾਂ ਬੋਲੀ ਪੰਜਾਬੀ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ ਅਤੇ ਹਰੇਕ ਦਫ਼ਤਰਾਂ 'ਚ ਪੂਰਨ ਤੌਰ 'ਤੇ ਲਾਗੂ ਕਰਨ ਦੀ ਅਪੀਲ ਕੀਤੀ ਗਈ ਹੈ | ਇਸ ਮੌਕੇ ਜਸਵੰਤ ਸਿੰਘ ਜੱਸੀ, ਸਾਗਰ ਸਫ਼ਰੀ, ਅਵਤਾਰ ਸਮਾਲਸਰ, ਹਰਚਰਨ ਰਾਜੇਆਣਾ, ਐਸ ਇੰਦਰ ਰਾਜੇਆਣਾ, ਕਰਮ ਸਿੰਘ ਕਰਮ, ਸੁਰਜੀਤ ਕਾਲੇਕੇ ਵਲੋਂ ਆਪਣੀਆਂ ਵਿਸ਼ੇਸ਼ ਨਵੀਂਆਂ ਰਚਨਾਵਾਂ ਵੀ ਪੇਸ਼ ਕੀਤੀਆਂ ਗਈਆਂ |


Ad Position 22
No active advertisement
ਪਿਛਲੀ ਖ਼ਬਰ ਹਿਊਮਨ ਇੰਪਾਵਰਮੈਂਟ ਸੁਸਾਇਟੀ ਨੇ ਲੜਕੀ ਨੂੰ ਦਿੱਤਾ ਜ਼ਰੂਰਤ ਦਾ ਸਾਮਾਨ <br/> ਅਗਲੀ ਖ਼ਬਰ ਜਨਵਰੀ 'ਚ 13 ਮੁਕੱਦਮੇ ਦਰਜ ਕਰਨ ਤੋਂ ਇਲਾਵਾ 10 ਭਗੌੜੇ ਕੀਤੇ ਕਾਬੂ- ਇੰ. ਗੁਰਮੇਲ ਸਿੰਘ ਚਹਿਲ <br/>
Ad Position 24