ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ ਸਮਾਜਿਕ ਅਤੇ ਧਾਰਮਿਕ ਕੰਮਾਂ 'ਚ ਲਗਾਤਾਰ ਆਪਣਾ ਸਹਿਯੋਗ ਦਿੱਤਾ ਜਾ ਰਿਹਾ, ਜਿਸ ਦੇ ਚਲਦੇ ਅੱਜ ਮਹਿਲਾ ਵਿੰਗ ਟੀਮ ਵਲੋਂ ਲੜਕੀ ਨੂੰ ਵਿਆਹ 'ਚ ਜ਼ਰੂਰਤ ਦਾ ਸਾਮਾਨ ਦਿੱਤਾ ਗਿਆ | ਇਸ ਮੌਕੇ ਮੋਗਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੀ ਮੌਜੂਦ ਰਹੇ | ਜਾਣਕਾਰੀ ਦਿੰਦੇ ਹੋਏ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਜੱਸੀ ਨੇ ਕਿਹਾ ਕਿ ਹਿਊਮਨ ਇੰਪਾਵਰਮੈਂਟ ਸੁਸਾਇਟੀ ਵਲੋਂ ਲਗਾਤਾਰ ਸਮਾਜਿਕ ਅਤੇ ਧਾਰਮਿਕ ਕੰਮਾਂ 'ਚ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ | 14 ਦਸੰਬਰ ਨੂੰ ਪੰਜ ਜ਼ਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ ਅਤੇ 11 ਜਨਵਰੀ ਨੂੰ ਧੀਆਂ ਦੀ ਲੋਹੜੀ ਮਨਾਈ ਗਈ ਅਤੇ ਅੱਜ ਅਸੀਂ ਇਕ ਲੜਕੀ ਦੇ ਵਿਆਹ ਵਿਚ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਇਆ, ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸਾਡੀ ਸੰਸਥਾ ਲਗਾਤਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਇਸ ਮੌਕੇ ਮਨਜੀਤ ਕੌਰ ਜ਼ਿਲ੍ਹਾ ਸਕੱਤਰ ਅਤੇ ਹੋਰ ਵੀ ਮੈਂਬਰ ਮੌਜੂਦ ਸਨ |