20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸਿਲਵਰ ਓਕਸ ਸਕੂਲ ਸੇਵੇਵਾਲਾ 'ਚ 'ਯਾਦੋਂ ਕਾ ਸਫ਼ਰ' ਵਿਦਾਇਗੀ ਸਮਾਰੋਹ

Ad Position 21
No active advertisement
ਅਜੀਤ ਡੈਸਕ 06-02-2026
ਜੈਤੋ, 5 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਚ 11ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ 12ਵੀਂ ਜਮਾਤ ਦੇ ਸੀਨੀਅਰ ਵਿਦਿਆਰਥੀਆਂ ਨੂੰ ਇਕ ਯਾਦਗਾਰੀ ਵਿਦਾਇਗੀ ਪਾਰਟੀ ਦਿੱਤੀ ਗਈ | ਵਿਦਾਇਗੀ ਪਾਰਟੀ ਪਿ੍ੰਸੀਪਲ ਪਿ੍ਅੰਕਾ ਮਹਿਤਾ ਦੀ ਅਗਵਾਈ ਵਿਚ ਕਰਵਾਈ ਗਈ | ਇਸ ਮੌਕੇ ਗਿਆਨ ਮੰਥਨ ਐਜੂਕੇਸ਼ਨ ਸਰਵਿਸਿਜ਼ ਦੇ ਡਾਇਰੈਕਟਰ ਬਰਨਿੰਦਰ ਪੌਲ ਸੇਖੋਂ ਪਹੁੰਚੇ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸੀਨੀਅਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦੇਣਾ ਅਤੇ ਸਕੂਲ ਵਿਚ ਬਿਤਾਏ ਪਲਾਂ ਨੂੰ ਯਾਦ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 11 ਵਜੇ ਹੋਈ | ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਫੁੱਲਾਂ ਨਾਲ ਨਿੱਘਾ ਸਵਾਗਤ ਕੀਤਾ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਕਈ ਸੱਭਿਆਚਾਰਕ ਗੀਤਾਂ 'ਤੇ ਡਾਂਸ ਪੇਸ਼ ਕੀਤਾ ਗਿਆ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਈ ਦਿਲਚਸਪ ਖੇਡਾਂ ਅਤੇ ਮਾਡਲਿੰਗ ਪ੍ਰਤੀਯੋਗਤਾ ਵੀ ਕਰਵਾਈ ਗਈ | ਜੱਜਾਂ ਦੀ ਭੂਮਿਕਾ ਪਿ੍ੰਸੀਪਲ ਪਿ੍ਅੰਕਾ ਮਹਿਤਾ ਅਤੇ ਗਿਆਨ ਮੰਥਨ ਐਜੂਕੇਸ਼ਨ ਸਰਵਿਸਿਜ ਦੇ ਡਾਇਰੈਕਟਰ ਬਰਨਿੰਦਰ ਪੌਲ ਸੇਖੋਂ ਨੇ ਨਿਭਾਈ | ਇਸ ਪ੍ਰਤੀਯੋਗਤਾ ਵਿਚ, ਹਿਤੈਨ ਨੂੰ 'ਮਿਸਟਰ ਫ਼ੇਅਰਵੈਲ 2026' ਅਤੇ ਹਿਤਾਕਸ਼ੀ ਨੂੰ 'ਮਿਸ ਫ਼ੇਅਰਵੈਲ 2026' ਦੇ ਖਿਤਾਬ ਨਾਲ ਨਿਵਾਜਿਆ ਗਿਆ | ਸਕੂਲ ਦੇ ਪਿ੍ੰਸੀਪਲ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਭਵਿੱਖ ਵਿਚ ਉੱਚੀ ਉਡਾਣ ਭਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਨਹਿਰੀ ਵਿਭਾਗ ਦੀ ਬੰਦੀ ਤੇ ਵਾਟਰ ਸਪਲਾਈ ਵਿਭਾਗ ਦੀ ਲਾਪ੍ਰਵਾਹੀ ਕਾਰਨ ਲੋਕ ਪ੍ਰੇਸ਼ਾਨ
Ad Position 24