ਫ਼ਰੀਦਕੋਟ, 5 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਿਖੇ ਪੋਕਸੋ ਐਕਟ ਅਤੇ ਸੈਕਸਟੋਰਸ਼ਨ ( ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਨਾਲ ਬਲੈਕਮੇਲ ਕਰਨਾ) ਦੀ ਰੋਕਥਾਮ ਬਾਰੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ, ਖਾਸ ਕਰਕੇ ਸੈਕਸਟੋਰਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਦੇ ਉਪਾਵਾਂ ਬਾਰੇ ਜਾਗਰੂਕ ਕਰਨਾ ਸੀ | ਵਿਦਿਆਰਥੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਅਜਨਬੀਆਂ ਨਾਲ ਨਿੱਜੀ ਜਾਣਕਾਰੀ, ਫੋਟੋਆਂ ਜਾਂ ਵੀਡੀਓ ਸਾਂਝੀ ਨਾ ਕਰਨ, ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਕਰਨ ਅਤੇ ਜੇਕਰ ਉਨ੍ਹਾਂ ਨੂੰ ਕੋਈ ਧਮਕੀ ਜਾਂ ਬਲੈਕਮੇਲਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਕੂਲ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕਰਨ | ਇਸਹਾਨ, ਆਸ਼ੂ, ਸੋਨੀਆ ਸ਼ਰਮਾ ਅਤੇ ਵਾਲੀਆ ਸਮੇਤ ਸਕੂਲ ਅਧਿਆਪਕਾਂ ਨੇ ਇਸ ਮੌਕੇ ਸਰੋਤ ਵਿਅਕਤੀਆਂ ਵਜੋਂ ਸੇਵਾ ਨਿਭਾਈ | ਪਿ੍ੰਸੀਪਲ ਰਜਨੀ ਠਾਕੁਰ ਨੇ ਕਿਹਾ ਕਿ ਸਕੂਲ ਦੀ ਜ਼ਿੰਮੇਵਾਰੀ ਸਿਰਫ਼ ਬੱਚਿਆਂ ਨੂੰ ਸਿੱਖਿਅਤ ਕਰਨਾ ਹੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸੁਰੱਖਿਆ ਅਤੇ ਜਾਗਰੂਕਤਾ ਪ੍ਰਦਾਨ ਕਰਨਾ ਵੀ ਹੈ | ਚੇਅਰਮੈਨ ਚਮਨ ਲਾਲ ਗੁਲਾਟੀ ਨੇ ਅਜਿਹੇ ਪ੍ਰੋਗਰਾਮਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਜਾਗਰੂਕਤਾ ਬੱਚਿਆਂ ਦੇ ਸੁਰੱਖਿਅਤ ਭਵਿੱਖ ਦੀ ਕੁੰਜੀ ਹੈ |