20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਦਸਤਾਰ ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਬੱਚੇ ਅੱਵਲ

Ad Position 21
No active advertisement
ਅਜੀਤ ਡੈਸਕ 06-02-2026
ਕੋਟਕਪੂਰਾ, 5 ਫ਼ਰਵਰੀ (ਮੋਹਰ ਸਿੰਘ ਗਿੱਲ)-ਗੁਰੂ ਨਾਨਕ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਪੁਰਬ, ਬਾਬਾ ਦੀਪ ਸਿੰਘ ਜੀ ਅਤੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਕਰਵਾਇਆ ਗਿਆ | ਅਧਿਆਪਕ ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੇ ਅਖ਼ੀਰਲੇ ਦਿਨ ਲੜਕੇ ਅਤੇ ਲੜਕੀਆਂ ਦਾ ਦਸਤਾਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਬੱਚਿਆਂ ਨੇ ਸਥਾਨ ਹਾਸਿਲ ਕੀਤੇ | ਤੀਜੀ ਜਮਾਤ ਦੇ ਵਿਦਿਆਰਥੀ ਹਸਨਪ੍ਰੀਤ ਸਿੰਘ ਨੇ ਪਹਿਲਾ, ਪੰਜਵੀਂ ਜਮਾਤ ਦੇ ਪ੍ਰਭਪ੍ਰਤਾਪ ਸਿੰਘ ਨੇ ਦੂਜਾ, ਤੀਜੀ ਜਮਾਤ ਦੇ ਤਨਿਸ਼ਪ੍ਰੀਤ ਸਿੰਘ ਨੇ ਤੀਜਾ ਸਥਾਨ ਅਤੇ ਛੇਵੀਂ ਜਮਾਤ ਦੇ ਰਵਨੀਸ਼ ਸਿੰਘ ਨੇ ਵਿਸ਼ੇਸ਼ ਸਥਾਨ ਹਾਸਿਲ ਕਰਕੇ ਦਸਤਾਰਾਂ ਅਤੇ ਸਨਮਾਨ ਚਿੰਨ੍ਹ ਪ੍ਰਾਪਤ ਕੀਤੇ | ਸਕੂਲ ਪਹੁੰਚਣ 'ਤੇ ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਨੇ ਬੱਚਿਆਂ ਦੀ ਪ੍ਰਸੰਸਾ ਕੀਤੀ ਅਤੇ ਦਸਤਾਰ ਦੀ ਮਹੱਤਤਾ ਬਾਰੇ ਦੱਸਿਆ | ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਵੀ ਸਬੰਧਿਤ ਅਧਿਆਪਕਾਂ ਅਤੇ ਬੱਚਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵਿਧਵਾ ਔਰਤਾਂ ਨੇ ਜੇਠ 'ਤੇ ਮਕਾਨ ਢਾਹੁਣ ਦੇ ਲਗਾਏ ਦੋਸ਼ ਅਗਲੀ ਖ਼ਬਰ ਇੰਗਲੈਂਡ ਨਿਵਾਸੀ ਪੂਰਨ ਸਿੰਘ ਵਿਰਕ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24