ਜੈਤੋ, 5 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਜਨਰਲ ਸਕੱਤਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਲੋਂ ਮਿਲੀ ਵੱਡੀ ਰਾਹਤ 'ਤੇ ਪ੍ਰਤੀਕਿਰਿਆ ਦਿੰਦਿਆਂ ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਜੈਤੋ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਰਾਜ ਦੇ ਲੋਕਾਂ ਦਾ ਨਿਆਂ ਪ੍ਰਣਾਲੀ 'ਚ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਆਸੀ ਬਦਲਾਖੋਰੀ ਦੀ ਨੀਅਤ ਨਾਲ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਝੂਠੀ ਅਤੇ ਬੇਬੁਨਿਆਦ ਕਾਰਵਾਈ ਕੀਤੀ ਗਈ ਸੀ, ਪਰ ਅਦਾਲਤ ਨੇ ਸੱਚਾਈ ਦੇ ਆਧਾਰ 'ਤੇ ਫ਼ੈਸਲਾ ਸੁਣਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ | ਅਦਾਲਤ ਦੇ ਇਸ ਫ਼ੈਸਲੇ ਨਾਲ ਸੱਚ ਦੀ ਜਿੱਤ ਅਤੇ ਝੂਠ ਦੀ ਹਾਰ ਹੋਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਨੂੰ ਝੂਠੇ ਮਾਮਲਿਆਂ 'ਚ ਫ਼ਸਾ ਕੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹੁਣ ਸੂਬੇ ਦੀ ਜਨਤਾ ਸਭ ਕੁਝ ਸਮਝ ਚੁੱਕੀ ਹੈ |