20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਵਾਰਡ ਨੰਬਰ 15 ਦੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਭੁੱਖ ਹੜਤਾਲ 'ਤੇ ਬੈਠਾਂਗਾ- ਪਾਸ਼ਾ

Ad Position 21
No active advertisement
ਅਜੀਤ ਡੈਸਕ 06-02-2026
ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜੇਕਰ 13 ਫ਼ਰਵਰੀ ਤੱਕ ਵਾਰਡ ਨੰਬਰ 15 'ਚ ਪਾਸ ਹੋਏ ਵਿਕਾਸ ਕਾਰਜ ਸ਼ੁਰੂ ਨਾ ਕਰਵਾਏ ਗਏ ਤਾਂ 14 ਫ਼ਰਵਰੀ ਤੋਂ ਭੁੱਖ ਹੜਤਾਲ 'ਤੇ ਬੈਠਾਂਗਾ | ਇਹ ਪ੍ਰਗਟਾਵਾ 'ਅਜੀਤ' ਨਾਲ ਗੱਲਬਾਤ ਕਰਦਿਆਂ ਵਾਰਡ ਨੰਬਰ 15 ਤੋਂ ਕੌਂਸਲਰ ਮਨਜੀਤ ਕੌਰ ਦੇ ਪਤੀ ਪਰਮਿੰਦਰ ਸਿੰਘ ਪਾਸ਼ਾ ਸਾਬਕਾ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ | ਉਨ੍ਹਾਂ ਕਿਹਾ ਕਿ 24 ਅਪ੍ਰੈਲ 2025 ਨੂੰ ਨਗਰ ਕੌਂਸਲ ਦੀ ਮੀਟਿੰਗ ਵਿਚ ਵਿਕਾਸ ਕਾਰਜਾਂ ਸੰਬੰਧੀ ਮਤੇ ਪਾਸ ਹੋਏ ਸਨ | ਉਨ੍ਹਾਂ ਕਿਹਾ ਕਿ ਕਰੀਬ 9 ਮਹੀਨੇ ਬੀਤ ਜਾਣ 'ਤੇ ਵੀ ਵਿਕਾਸ ਕੰਮ ਸ਼ੁਰੂ ਨਹੀਂ ਹੋਏ | ਉਨ੍ਹਾਂ ਕਿਹਾ ਕਿ ਇਸ ਵਾਰਡ ਵਿਚ ਸਾਢੇ ਚਾਰ ਕਰੋੜ ਰੁਪਏ ਦੇ ਵਿਕਾਸ ਦੇ ਕੰਮ ਮਨਜ਼ੂਰ ਹੋਏ ਹਨ | ਕੁਝ ਦਿਨ ਪਹਿਲਾਂ ਇਸ ਸੰਬੰਧੀ ਵਾਰਡ ਵਾਸੀਆਂ ਨੂੰ ਨਾਲ ਲੈ ਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ ਅਤੇ ਮੁੱਖ ਮੰਤਰੀ, ਲੋਕਲ ਬਾਡੀਜ਼ ਮੰਤਰੀ ਤੇ ਡਿਪਟੀ ਕਮਿਸ਼ਨਰ ਨੂੰ ਪੱਤਰ ਭੇਜੇ ਗਏ ਸਨ | ਉਨ੍ਹਾਂ ਕਿਹਾ ਕਿ ਸਿਹਤ ਨਾਸਾਜ਼ ਹੋਣ ਦੇ ਬਾਵਜੂਦ ਵੀ ਉਹ ਆਪਣੇ ਵਾਰਡ ਦੇ ਵਿਕਾਸ ਨੂੰ ਪਹਿਲ ਦੇਣਗੇ ਅਤੇ ਲਗਾਤਾਰ ਭੁੱਖ ਹੜਤਾਲ 'ਤੇ ਬੈਠਣਗੇ | ਉਨ੍ਹਾਂ ਕਿਹਾ ਕਿ 14 ਫ਼ਰਵਰੀ ਨੂੰ ਭੁੱਖ ਹੜਤਾਲ 'ਤੇ ਹਲਕਾ ਵਿਧਾਇਕ ਦੇ ਗ੍ਰਹਿ ਅੱਗੇ ਜਾਂ ਵਾਰਡ ਵਿਚ ਬੈਠਣਾ ਹੈ | ਇਹ ਫ਼ੈਸਲਾ ਵਾਰਡ ਵਾਸੀਆਂ ਦੀ ਸਲਾਹ ਨਾਲ ਕਰਨਗੇ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਦੇਰੀ ਨੂੰ ਲੈ ਕੇ ਰੋਸ ਵਜੋਂ ਇਹ ਕਦਮ ਚੁੱਕਣਾ ਪੈ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਪਾਰਕ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਸੂਬੇ ਦੀ ਸਿਆਸੀ ਫ਼ਿਜ਼ਾ ਬਦਲੀ- ਪ੍ਰਧਾਨ ਗਿੱਲ <br/>
Ad Position 24