20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸਰਕਾਰੀ ਕਾਲਜ ਵਿਖੇ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 06-02-2026
ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਦੀ ਅਗਵਾਈ ਅਤੇ ਵਾਈਸ ਪਿ੍ੰਸੀਪਲ ਹਰਦਵਿੰਦਰ ਸਿੰਘ ਦੇ ਯਤਨਾਂ ਸਦਕਾ ਇਤਿਹਾਸ ਵਿਭਾਗ ਵਲੋਂ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੰਜਾਬ ਪੁਲਿਸ ਦੇ ਹਰਮੰਦਰ ਸਿੰਘ (ਏ.ਐੱਸ.ਆਈ.) ਇੰਚਾਰਜ ਅਵੇਅਰਨੈੱਸ ਟੀਮ, ਬਲੌਰ ਸਿੰਘ (ਹੌਲਦਾਰ) ਅਤੇ ਜਸਪ੍ਰੀਤ ਸਿੰਘ ਛਾਬੜਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਤੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ | ਪੰਜਾਬ ਪੁਲਿਸ ਦੇ ਹਰਮੰਦਰ ਸਿੰਘ (ਏ.ਐੱਸ.ਆਈ.) ਨੇ ਸੜਕ ਹਾਦਸਿਆਂ ਦੇ ਮੁੱਖ ਕਾਰਨ ਮਨੁੱਖੀ ਲਾਪ੍ਰਵਾਹੀ ਹੈ | ਉਨ੍ਹਾਂ ਦੱਸਿਆ ਸੜਕ ਹਾਦਸਿਆਂ ਤੋਂ ਬਚਣ ਲਈ ਸਾਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਨੇ ਸੜਕੀ ਦੁਰਘਟਨਾਵਾਂ ਦੇ ਮਾਰੂ ਪ੍ਰਭਾਵਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਆਪਣੀ ਜ਼ਿੰਦਗੀ ਅਤੇ ਭਵਿੱਖ ਨੂੰ ਸੁਰੱਖਿਅਤ ਰੱਖਣਾ ਚਾਹੀਦਾ ਹੈ | ਇਤਿਹਾਸ ਵਿਭਾਗ ਦੇ ਮੁਖੀ ਡਾ. ਪੁਸ਼ਪਿੰਦਰ ਸਿੰਘ ਨੇ ਦੱਸਿਆ ਕੇ 2026 ਦਾ ਸੜਕ ਸੁਰੱਖਿਆ ਦਾ ਮੁੱਖ ਥੀਮ ਸੜਕ ਸੁਰੱਖਿਆ ਜੀਵਨ ਰੱਖਿਆ ਹੈ | ਇਸ ਮੌਕੇ ਡਾ. ਹਰਿੰਦਰਜੀਤ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਜਗਦੀਪ ਬੱਤਰਾ, ਪ੍ਰੋ. ਕੰਵਰਜੀਤ ਸਿੰਘ, ਡਾ. ਰਾਜੇਸ਼ ਗੋਂਦਾਰਾ, ਡਾ. ਬੂਟਾ ਸਿੰਘ, ਡਾ. ਮਨਜੀਤ ਸਿੰਘ, ਡਾ. ਬ੍ਰਹਮਦੇਵ ਸ਼ਰਮਾ, ਪ੍ਰੋ. ਹਰਮੀਤ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਈਸ਼ਾ ਅਤੇ ਵਿਦਿਆਰਥੀ ਹਾਜ਼ਰ ਸਨ | ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਦੀਪਇੰਦਰ ਸਿੰਘ ਨੇ ਨਿਭਾਈ | ਇਹ ਸੈਮੀਨਾਰ ਕਰਵਾਉਣ ਦਾ ਸਿਹਰਾ ਡਾ. ਪੁਸਪਿੰਦਰ ਸਿੰਘ ਕਨਵੀਨਰ ਅਤੇ ਸਮੁੱਚੀ ਟੀਮ ਨੂੰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਸੰਸਥਾ ਵਲੋਂ ਸਿਹਤ ਸੰਬੰਧੀ ਮਸਾਲਾ ਫ਼ੈਕਟਰੀ ਟੋਹਾਣਾ ਵਿਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ <br/> ਅਗਲੀ ਖ਼ਬਰ ਕਣਕ ਸਟੋਰੇਜ ਦੀ ਨਵੀਂ ਜਗ੍ਹਾ ਦੇ ਵਿਰੋਧ 'ਚ ਬੀਕੇਯੂ ਪੰਜਾਬ ਦਾ ਰੋਸ ਧਰਨਾ ਜਾਰੀ
Ad Position 24