20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਮਿਸ਼ਨ ਸਰਕਲ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-02-2026
ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਮਿਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਲ ਅਧੀਨ ਆਉਂਦੀਆਂ ਸਾਰੇ ਡਵੀਜ਼ਨਾਂ ਦੇ ਪ੍ਰਧਾਨ ਸਕੱਤਰ ਤੇ ਸਰਕਲ ਦੇ ਅਹੁਦੇਦਾਰ ਸ਼ਾਮਿਲ ਹੋਏ | ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਵਿਛੜੇ ਹੋਏ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੱਸਿਆ ਕਿ 12 ਫ਼ਰਵਰੀ ਨੂੰ ਟਰੇਡ ਯੂਨੀਅਨਾਂ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿਚ ਪਾਵਰਕਾਮ ਦੇ ਪੈਨਸ਼ਨਰਜ਼ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੰਗਾਂ ਦੀ ਪ੍ਰਾਪਤੀ ਲਈ 13 ਫ਼ਰਵਰੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸਾਹਿਬ ਨੂੰ ਮੁੱਖ ਮੰਤਰੀ ਪੰਜਾਬ ਤੇ ਵਿੱਤ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਮਾਰਚ ਮਹੀਨੇ ਵਿਚ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਤੋਂ ਇਕ ਹਫ਼ਤਾ ਪਹਿਲਾਂ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਅਤੇ ਰੋਸ ਮਾਰਚ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰਜ਼ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨਗੇ | ਇਸ ਮੌਕੇ ਭਜਨ ਲਾਲ, ਰਾਧਾ ਕਿ੍ਸ਼ਨ, ਜਸਵਿੰਦਰ ਸਿੰਘ, ਸ਼ਿਵਦੀਪ ਸਿੰਘ ਬਰਾੜ, ਮੌੜਾ ਸਿੰਘ ਸਾਰੇ ਸਰਕਲ ਆਗੂਆਂ ਤੋਂ ਇਲਾਵਾ ਨੱਥਾ ਸਿੰਘ ਮਲੋਟ, ਸ਼ਮਸ਼ੇਰ ਸਿੰਘ ਗਿੱਦੜਬਾਹਾ, ਸ਼ੰਕਰ ਦਾਸ ਅਬੋਹਰ, ਪ੍ਰਕਾਸ਼ ਚੰਨੂੰ ਬਾਦਲ, ਦਿਲਾਵਰ ਸਿੰਘ, ਅਮਰਜੀਤ ਪਾਲ ਸ਼ਰਮਾ, ਵਸਾਵਾ ਰਾਮ, ਦੇਸ ਰਾਜ ਅਤੇ ਰਜਿੰਦਰ ਕੁਮਾਰ ਸਾਰੇ ਮੰਡਲ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਟਰੀ ਸਰਵਿਸ ਰੋਡ 'ਤੇ ਕਾਰ 'ਚ ਵੱਜੀ, ਚੌਕੀਦਾਰ ਜ਼ਖ਼ਮੀ ਅਗਲੀ ਖ਼ਬਰ ਵਿਜਡਮ ਵਰਲਡ ਜੂਨੀਅਰ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਹੋਈ ਸ਼ੁਰੂਆਤ
Ad Position 24