ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਮੀਟਿੰਗ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਵਿੱਚ ਹੋਈ, ਜਿਸ ਵਿਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਸੀ.ਆਈ.ਟੀ.ਯੂ. ਦੇ ਪ੍ਰਧਾਨ ਚੰਦਰ ਸ਼ੇਖਰ, ਫ਼ਰੀਦਕੋਟ ਦੇ ਪ੍ਰਧਾਨ ਕਿ੍ਸ਼ਨਾ ਦੇਵੀ, ਬਠਿੰਡਾ ਤੋਂ ਮੱਖਣ ਕੌਰ, ਪ੍ਰਤਿਭਾ ਸ਼ਰਮਾ, ਸੁਖਵਿੰਦਰ ਕੌਰ, ਰਣਜੀਤ ਕੌਰ ਬਰੇਟਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਕੌਰ ਲੰਬੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਸੰਬੋਧਨ ਕਰਦੇ ਹੋਏ ਵਰਕਰਾਂ ਤੇ ਹੈਲਪਰਾਂ ਨੂੰ ਆਉਣ ਵਾਲੇ ਸੰਘਰਸ਼ਾਂ ਬਾਰੇ ਜਾਣਕਾਰੀ ਦਿੱਤੀ | ਜਿਸ ਵਿਚ 12 ਫ਼ਰਵਰੀ ਦੀ ਜ਼ਿਲ੍ਹਾ ਪੱਧਰੀ ਹੜਤਾਲ ਅਤੇ 1 ਮਾਰਚ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਦਾ ਘਿਰਾਓ ਕਰਨ ਸੰਬੰਧੀ ਦੱਸਿਆ ਗਿਆ ਅਤੇ ਵਿਚਾਰਾਂ ਕੀਤੀਆਂ | ਇਸ ਤੋਂ ਇਲਾਵਾ ਤਿੰਨ ਸਾਲ ਬਾਅਦ ਕੀਤੀ ਗਈ ਚੋਣ ਵਿਚ ਅੰਮਿ੍ਤਪਾਲ ਕੌਰ ਚਹਿਲ ਦੋਦਾ (ਗਿੱਦੜਬਾਹਾ) ਚੌਥੀ ਵਾਰ ਪ੍ਰਧਾਨ ਚੁਣੇ ਗਏ | ਜਦਕਿ ਕਰਮਜੀਤ ਕੌਰ ਲੰਬੀ ਜਨਰਲ ਸਕੱਤਰ, ਬਿੰਦਰ ਕੌਰ ਮੁਕਤਸਰ ਖ਼ਜ਼ਾਨਚੀ, ਅਮਨਦੀਪ ਕੌਰ ਲੰਬੀ ਸਹਾਇਕ ਖ਼ਜ਼ਾਨਚੀ, ਸਵਿਤਾ ਰਾਣੀ, ਮਨਜੀਤ ਕੌਰ, ਪਰਮਜੀਤ ਕੌਰ ਗਿੱਦੜਬਾਹਾ ਮੀਤ ਪ੍ਰਧਾਨ, ਮਨਜੀਤ ਕੌਰ ਮੁਕਤਸਰ, ਸੁਮੈਲਾ ਮੁਕਤਸਰ ਸਹਾਇਕ ਮੀਤ ਪ੍ਰਧਾਨ, ਪਲਵਿੰਦਰ ਕੌਰ ਗਿੱਦੜਬਾਹਾ, ਰਾਜਦੀਪ ਕੌਰ ਲੰਬੀ ਸਕੱਤਰ, ਕਰਮਜੀਤ ਕੌਰ ਗਿੱਦੜਬਾਹਾ, ਪਰਮਜੀਤ ਕੌਰ ਮੁਕਤਸਰ ਕਾਰਜਕਾਰਨੀ ਮੈਂਬਰ ਚੁਣੇ ਗਏ | ਇਹ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਵਰਕਰਾਂ ਹੈਲਪਰਾਂ ਦੀ ਮੌਜੂਦਗੀ ਵਿੱਚ ਕੀਤੀ ਗਈ |