20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਨਸ਼ਾ ਕਰਨ ਵਾਲਾ ਪੁਲਿਸ ਵਲੋਂ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-02-2026
ਕੋਟਕਪੂਰਾ, 5 ਫ਼ਰਵਰੀ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਸੰਧਵਾਂ, ਜਲਾਲੇਆਣਾ, ਦੁਆਰੇਆਣਾ ਆਦਿ ਨੂੰ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਸੰਧਵਾਂ ਪਾਰ ਕਰ ਕੇ ਸੂਏ 'ਤੇ ਪੁੱਜੀ ਤਾਂ ਗੱਡੀ ਦੀਆਂ ਲਾਈਟਾਂ ਵਿਚ ਸੜਕ ਦੇ ਖੱਬੇ ਹੱਥ ਸੂਏ 'ਤੇ ਲੱਗੇ ਨਲਕੇ ਕੋਲ ਇਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਦੇ ਖੜੇ ਹੋਣ ਦੇ ਤਰੀਕੇ ਤੋਂ ਲੱਗ ਰਿਹਾ ਸੀ ਕਿ ਉਸ ਨੇ ਕੋਈ ਨਸ਼ਾ ਵਗੈਰਾ ਦਾ ਸੇਵਨ ਕੀਤਾ ਹੋਇਆ ਹੈ | ਪੁਲਿਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆਂ ਤਾਂ ਉਸ ਨੇ ਆਪਣੀ ਪਹਿਚਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਸੰਧਵਾਂ ਵਜੋਂ ਕਰਵਾਈ | ਮੈਡੀਕਲ ਕਰਵਾਏ ਜਾਣ 'ਤੇ ਪਤਾ ਲੱਗਾ ਕਿ ਉਕਤ ਵਿਅਕਤੀ ਨੇ ਕੋਈ ਨਸ਼ਾ ਕੀਤਾ ਹੋਇਆ ਹੈ | ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਫ਼ੂਕਿਆ <br/> ਅਗਲੀ ਖ਼ਬਰ ਨਾਬਾਲਗ਼ ਲੜਕੀ ਨੂੰ ਵਰਗਲਾਉਣ ਵਾਲੇ ਵਿਰੁੱਧ ਮਾਮਲਾ ਦਰਜ
Ad Position 24