ਬਾਜਾਖਾਨਾ, 5 ਫ਼ਰਵਰੀ (ਜਗਦੀਪ ਸਿੰਘ ਗਿੱਲ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵਰਗੀ ਹਰਜੀਤ ਬਰਾੜ ਦੀ ਯਾਦ ਨੂੰ ਸਮਰਪਿਤ ਹਰਜੀਤ ਬਾਜਾਖਾਨਾ ਯੁਵਕ ਭਲਾਈ ਕਲੱਬ ਵਲੋਂ ਮਿਤੀ 8 ਫ਼ਰਵਰੀ ਨੂੰ ਗੁਰਦੁਆਰਾ ਆਨੰਦਗੜ੍ਹ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਪੰਜ ਲੜਕੀਆਂ ਦੇ ਵਿਆਹ ਕੀਤੇ ਜਾ ਰਹੇ ਹਨ | ਕਬੱਡੀ ਖਿਡਾਰੀ ਅਤੇ ਕੋਚ ਕੁਲਵੰਤ ਸਿੰਘ ਖਾਲਸਾ ਨੇ ਦੱਸਿਆ ਕਿ ਐਨ.ਆਰ.ਆਈ. ਵੀਰਾਂ, ਕਸਬੇ ਦੇ ਵਾਸੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਉਕਤ ਵਿਆਹ ਕੀਤੇ ਜਾ ਰਹੇ ਹਨ | ਇਸ ਮੌਕੇ ਰਾਜੂ ਢਿੱਲੋਂ, ਸਾਬਕਾ ਮੈਂਬਰ ਗੁਰਦੀਪ ਸਿੰਘ ਬਰਾੜ, ਮੰਦਰ ਸਿੰਘ ਰਸੀਲਾ ਅਤੇ ਜੱਗਾ ਸਿੰਘ ਖਾਲਸਾ ਆਦਿ ਹਾਜ਼ਰ ਸਨ |