20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-02-2026
ਫ਼ਰੀਦਕੋਟ, 5 ਫ਼ਰਵਰੀ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਚਾਰ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਤੇਜ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਅਮਰਜੀਤ ਉਰਫ਼ ਭੋਦੂ ਪੁੱਤਰ ਨੰਦ ਲਾਲ ਅਤੇ ਜਸਵੰਤ ਸਿੰਘ ਉਰਫ਼ ਹੈਪੀ ਪੱਤਰ ਗਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਨੇੜੇ ਜਹਾਜ਼ ਗਰਾਊਾਡ ਫ਼ਰੀਦਕੋਟ ਮੌਜੂਦ ਸਨ ਤਾਂ ਗੁਰਪ੍ਰੀਤ ਸਿੰਘ ਬਿੱਲਾ ਪੁੱਤਰ ਸੂਬਾ ਸਿੰਘ ਅਤੇ ਝਿਰਮਲ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 15 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਮਨਵਿੰਦਰ ਕੌਰ ਦੀ ਪਲੇਠੀ ਪੁਸਤਕ ਲੋਕ-ਅਰਪਣ ਅਗਲੀ ਖ਼ਬਰ 5 ਜ਼ਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ 8 ਨੂੰ
Ad Position 24