ਫ਼ਰੀਦਕੋਟ, 5 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਕਾਲਜ ਭਾਸ਼ਾ ਮੰਚ ਅਤੇ ਕਾਲਜ ਕਲੱਬਾਂ ਦੇ ਸਹਿਯੋਗ ਨਾਲ ਪ੍ਰੋ. ਮਨਵਿੰਦਰ ਕੌਰ ਦੀ ਪਲੇਠੀ ਪੁਸਤਕ 'ਏ ਗਰਲ ਫ਼ਰਾਮ ਐਸ਼ੇਜ਼ ਟੂ ਐਨਕਲੈਟਸ' ਲੋਕ-ਅਰਪਣ ਕੀਤੀ ਗਈ | ਕਾਲਜ ਭਾਸ਼ਾ ਮੰਚ ਦੇ ਸਰਪ੍ਰਸਤ ਪ੍ਰੋ. ਬੀਰਇੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰੋ. ਮਨਵਿੰਦਰ ਕੌਰ ਕਾਲਜ ਵਿਖੇ ਅੰਗਰੇਜ਼ੀ ਦੇ ਅਧਿਆਪਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਉਹ ਕਾਲਜ ਦੇ ਯੂਥ ਕੋਆਰਡੀਨੇਟਰ ਵੀ ਹਨ | ਪ੍ਰੋ. ਮਨਵਿੰਦਰ ਕੌਰ ਨੇ ਦੱਸਿਆ ਕਿ ਇਹ ਪੁਸਤਕ ਸਪਤਰਿਸ਼ੀ ਪਬਲੀਕੇਸ਼ਨਜ਼ ਵਲੋਂ ਅੰਗਰੇਜ਼ੀ ਭਾਸ਼ਾ ਵਿਚ ਛਾਪੀ ਗਈ ਹੈ, ਜੋ ਕਿ ਕਾਵਿ-ਰੂਪ ਵਿਚ ਲਿਖੀ ਗਈ ਹੈ | ਇਹ ਪੁਸਤਕ ਸੱਚੀਆਂ ਘਟਨਾਵਾਂ ਨੂੰ ਉਜਾਗਰ ਕਰਦੀ ਹੈ | ਅੰਤ ਵਿਚ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਅਤੇ ਸਮੂਹ ਸਟਾਫ਼ ਨੇ ਪ੍ਰੋ. ਮਨਵਿੰਦਰ ਕੌਰ ਨੂੰ ਪਹਿਲੇ ਸਾਹਿਤਕ ਕਦਮ ਲਈ ਮੁਬਾਰਕਾਂ ਦਿੱਤੀਆਂ | ਇਸ ਮੌਕੇ ਪ੍ਰੋ. ਸੰਦੀਪ ਸਿੰਘ, ਪ੍ਰੋ. ਰਣਜੀਤ ਸਿੰਘ ਬਾਜਵਾ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਫ਼ੈਨੀ ਚਾਵਲਾ, ਪ੍ਰੋ. ਰਿਮੀ, ਅਮਨਦੀਪ ਕੌਰ, ਕਰਮਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ |