25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪੁਲਿਸ ਪ੍ਰਸ਼ਾਸਨ ਦੇ ਪੁਤਲੇ ਸਾੜੇ

Ad Position 21
No active advertisement
ਅਜੀਤ ਡੈਸਕ 07-02-2026
ਸਾਦਿਕ, 6 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਪ੍ਰਧਾਨ ਨਾਇਬ ਸਿੰਘ ਸ਼ੇਰ ਸਿੰਘ ਵਾਲਾ ਦੀ ਅਗਵਾਈ ਹੇਠ ਸਾਦਿਕ ਬਲਾਕ ਦੇ ਪਿੰਡ ਡੋਡ ਵਿਖੇ ਪੁਲਿਸ ਪ੍ਰਸ਼ਾਸਨ ਦੇ ਪੁਤਲੇ ਸਾੜਨ ਦੀ ਲੜੀ 'ਚ ਫ਼ਰੀਦਕੋਟ ਦੇ ਪੁਲਿਸ ਪ੍ਰਸ਼ਾਸ਼ਨ ਦਾ ਪੁਤਲਾ ਸਾੜਿਆ | ਬਲਾਕ ਪ੍ਰਧਾਨ ਸਾਦਿਕ ਨੈਬ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਮੁਮਾਰਾ 'ਚ ਸਾਡੇ ਜਥੇਬੰਦੀ ਦੇ ਕਿਸਾਨ ਆਗੂ ਦੀ ਕੁਝ ਲੋਕਾਂ ਵਲੋਂ ਕੀਤੀ ਕੁੱਟਮਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਵਾਰ ਵਾਰ ਗੁਹਾਰ ਲਗਾਉਣ 'ਤੇ ਵੀ ਕੋਈ ਐਕਸ਼ਨ ਨਹੀਂ ਲਿਆ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਪਿੰਡ ਫਿੱਡੇ ਕਲਾਂ ਵਿਖੇ ਜੋ ਪਿਛਲੇ ਦਿਨੀਂ ਹੋਈ ਲੜਾਈ 'ਚ ਕੋਟਕਪੂਰਾ ਬਲਾਕ ਦੇ ਸਾਡੇ ਆਗੂ ਹਰਵਿਪਨ ਸਿੰਘ ਦੇ ਭਰਾ ਦਾ ਵੀ ਕੁਝ ਰਾਜਨੀਤਕ ਪਹੁੰਚ ਵਾਲੇ ਲੋਕਾਂ ਵਲੋਂ ਸਿਰ ਪਾੜ ਦਿੱਤਾ ਗਿਆ | ਪਰ ਵਾਰ ਵਾਰ ਪੁਲਿਸ ਪ੍ਰਸ਼ਾਸਨ ਦੇ ਨਾਲ ਮੀਟਿੰਗਾਂ ਕਰਨ 'ਤੇ ਵੀ ਗੱਲ ਕਿਸੇ ਸਿਰੇ ਨਹੀਂ ਲੱਗ ਸਕੀ | ਸਗੋਂ ਪੀੜ੍ਹਤ ਧਿਰ ਨੂੰ ਇਨਸਾਫ ਦੇਣ ਦੀ ਬਜਾਏ ਪ੍ਰਸ਼ਾਸਨ ਪੀੜਤਾਂ ਨੂੰ ਰਾਜ਼ੀਨਾਮਾ ਕਰਨ ਲਈ ਦਬਾਅ ਪਾ ਰਿਹਾ ਹੈ | ਉਨ੍ਹਾਂ ਕਿਹਾ ਜਿਸ ਦੇ ਰੋਸ ਵਜੋਂ ਇਹ ਪੁਤਲੇ ਸਾੜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲਾ ਨੂੰ ਜੋ ਮਾਰਨ ਦੀ ਆਡੀਓ ਪਿਛਲੇ ਦੋ ਮਹੀਨਿਆਂ ਤੋਂ ਸੋਸ਼ਲ ਮੀਡੀਆ 'ਤੇ ਚੱਲ ਰਹੀ ਹੈ ਉਸ ਬਾਰੇ ਵੀ ਵਾਰ ਵਾਰ ਕਹਿਣ 'ਤੇ ਪੁਲਿਸ ਪ੍ਰਸ਼ਾਸਨ ਨੇ ਕੋਈ ਐਕਸ਼ਨ ਨਹੀਂ ਲਿਆ | ਇਸ ਕਰਕੇ ਜ਼ਿਲ੍ਹੇ ਵਿਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਪੁਤਲੇ ਫੂਕਣ ਦਾ ਸਿਲਸਿਲਾ ਜਾਰੀ ਹੈ | ਜੇਕਰ ਫਿਰ ਵੀ ਪੁਲਿਸ ਪ੍ਰਸ਼ਾਸਨ ਗੱਲਬਾਤ ਨਹੀਂ ਸੁਣਦਾ ਤਾਂ ਮਜਬੂਰਨ ਜਥੇਬੰਦੀ ਵਲੋਂ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ 9 ਫਰਵਰੀ ਨੂੰ ਵੱਡੀ ਲਾਮਬੰਦੀ ਕਰਕੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਫ਼ਰੀਦਕੋਟ ਪ੍ਰਸ਼ਾਸਨ ਦੀ ਹੋਵੇਗੀ | ਪਿਛਲੇ ਦਿਨੀਂ ਭਾਰਤ ਅਮਰੀਕਾ ਦੇ ਹੋਏ ਸਮਝੌਤੇ ਦੇ ਸੰਬੰਧ 'ਚ ਵੀ ਦੇਸ਼ ਦੀ ਬੀਜੇਪੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਫਰੀ ਟਰੇਡ ਦੇ ਕੀਤੇ ਜਾ ਰਹੇ ਸਮਝੌਤੇ ਵੀ ਕਿਸਾਨਾਂ ਲਈ ਘਾਤਕ ਸਿੱਧ ਹੋਣਗੇ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਬੀ. ਕੇ. ਯੂ. ਏਕਤਾ ਸਿੱਧੂਪੁਰ ਇਨ੍ਹਾਂ ਸਮਝੌਤਿਆਂ ਦਾ ਵਿਰੋਧ ਕਰਦਾ ਹੈ ਤੇ ਆਉਣ ਵਾਲੇ ਦਿਨਾਂ 'ਚ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਵੀ ਕਿਸਾਨਾਂ ਵਲੋਂ ਵੱਡੀ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਫਾਇਨਾਂਸਰ ਤੋਂ ਤੰਗ ਆ ਕੇ ਸਬਜ਼ੀ ਰੇਹੜੀ ਵਾਲੇ ਵਲੋਂ ਆਤਮ-ਹੱਤਿਆ ਅਗਲੀ ਖ਼ਬਰ ਵਿਅਕਤੀ ਦੀ ਮੌਤ ਹੋ ਜਾਣ 'ਤੇ ਇਕ ਵਿਰੁੱਧ ਮਾਮਲਾ ਦਰਜ
Ad Position 24