ਰੁਪਾਣਾ, 6 ਫ਼ਰਵਰੀ (ਜਗਜੀਤ ਸਿੰਘ)-ਪੰਜਾਬ ਸਰਕਾਰ ਵਲੋਂ 'ਮੇਰਾ ਘਰ ਮੇਰੇ ਨਾਮ' 'ਤੇ ਸ਼ੁਰੂ ਕੀਤੀ ਗਈ ਸਕੀਮ ਤਹਿਤ ਪਿੰਡ ਰੁਪਾਣਾ ਵਿਚ ਸਰਵਾ ਮੁਲਾਜ਼ਮਾਂ ਦੁਆਰਾ ਅੱਜ ਸਰਪੰਚ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਜਾਂਚ ਪੜਤਾਲ ਕੀਤੀ ਗਈ | ਇਸ ਮੌਕੇ ਸਰਪੰਚ ਰਵਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਲਈ ਕਈ ਪ੍ਰਕਾਰ ਦੀਆ ਭਲਾਈ ਸਕੀਮਾਂ ਚਲਾਈਆਂ ਹੋਈਆਂ ਤੇ ਉਨ੍ਹਾਂ ਦਾ ਉਹ ਲਾਭ ਲੈ ਰਹੇ ਹਨ | ਇਸ ਮੌਕੇ ਬਲਾਕ ਸੰਮਤੀ ਮੈਂਬਰ ਮਾ. ਅਜੈਬ ਸਿੰਘ, ਸਰਵਾ ਮੁਲਾਜ਼ਮ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਗਤਾਰ ਸਿੰਘ, ਪੰਚ ਜਵੰਦ ਸਿੰਘ ਖੋਸਾ, ਪੰਚ ਗੁਰਦੇਵ ਸਿੰਘ ਭਾਊ, ਸਵਰਨ ਸਿੰਘ ਪੰਚ, ਧਰਮਿੰਦਰ ਸਿੰਘ ਹੁੰਦਲ, ਧੀਰਾ ਬਰਾੜ, ਮੰਗਾ ਪੰਚ, ਚੀਨਾ ਪੰਚ, ਪਰਮਜੀਤ ਸਿੰਘ, ਰਾਜਵਿੰਦਰ ਭੱਟੀ, ਜਗਜੀਤ ਸਿੰਘ ਮਨੇਸ, ਭੁਪਿੰਦਰ ਸਿੰਘ ਜੰਡੂ, ਗੁਰਦੀਪ ਸਿੰਘ ਸੰਧੂ, ਜਗਤਾਰ ਸਿੰਘ, ਡਾ. ਰਣਜੀਤ ਸਿੰਘ ਆਦਿ ਹਾਜ਼ਰ ਸਨ |