26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸੰਯੁਕਤ ਕਿਸਾਨ ਮੋਰਚੇ ਵਲੋਂ ਭਾਕਿਯੂ (ਉਗਰਾਹਾਂ) ਦੇ ਵਰਕਰਾਂ ਤੇ ਆਗੂਆਂ 'ਤੇ ਜਬਰ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 07-02-2026
ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ 'ਤੇ ਪੰਜਾਬ ਸਰਕਾਰ ਵਲੋਂ ਕੀਤੇ ਜ਼ਬਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਭਾਕਿਯੂ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਲੰਬੀਢਾਬ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਭਾਕਿਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ, ਭਾਕਿਯੂ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਅਸਪਾਲ, ਕੌਮੀ ਕਿਸਾਨ ਯੂਨੀਅਨ ਦੇ ਮੁੱਖ ਬੁਲਾਰੇ ਲੱਖਾ ਸਿੰਘ ਆਲਮਵਾਲਾ, ਕੁਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਨੇ ਬੋਲਦਿਆਂ ਕਿਹਾ ਕਿ ਚਾਉਕੇ ਸਕੂਲ ਦੇ ਮਸਲੇ 'ਚ ਭਾਕਿਸੂ (ਉਗਰਾਹਾਂ) ਜਥੇਬੰਦੀ ਦੇ ਆਗੂਆਂ ਨੂੰ ਕਈ ਮਹੀਨਿਆਂ ਤੋਂ ਨਾਜਾਇਜ਼ ਤੌਰ 'ਤੇ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ | ਭਾਕਿਯੂ (ਉਗਰਾਹਾਂ) ਜਥੇਬੰਦੀ ਵਲੋਂ ਉਨ੍ਹਾਂ ਦੀ ਰਿਹਾਈ ਵਾਸਤੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਰਾਤ ਨੂੰ ਹੀ ਉਨ੍ਹਾਂ ਦੇ ਬਹੁਤ ਸਾਰੇ ਆਗੂ ਗਿ੍ਫ਼ਤਾਰ ਕਰ ਲਏ ਹਨ | ਅੱਜ ਵੱਖ-ਵੱਖ ਥਾਵਾਂ ਤੋਂ ਬਠਿੰਡਾ ਵੱਲ ਵੱਧ ਰਹੇ ਕਿਸਾਨ ਕਾਫ਼ਲਿਆਂ 'ਤੇ ਕਥਿਤ ਲਾਠੀਚਾਰਜ ਕਰਕੇ ਗਿ੍ਫ਼ਤਾਰੀਆਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਨੂੰ ਸੜਕਾਂ 'ਤੇ ਘੇਰ ਕੇ ਬਠਿੰਡਾ ਪਹੁੰਚਣ ਤੋਂ ਰੋਕਿਆ ਗਿਆ ਹੈ, ਜਿਸ ਨਾਲ ਸੜਕਾਂ 'ਤੇ ਜਾਮ ਵਰਗੀ ਸਥਿਤੀ ਬਣ ਗਈ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹ ਰਹੀ ਹੈ | ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਇਕੱਲੀ ਨਾ ਸਮਝੇ | ਜੇਕਰ ਕਿਸਾਨਾਂ 'ਤੇ ਜਬਰ ਬੰਦ ਕਰਕੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਯੁਕਤ ਕਿਸਾਨ ਮੋਰਚਾ ਪੂਰੀ ਤਾਕਤ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮਦਦ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਐੱਚ. ਐੱਸ. ਹਾਈ ਸਕੂਲ ਦੇ ਵਿਦਿਆਰਥੀ ਸਿੱਖ ਮਿਸ਼ਨਰੀ ਕਾਲਜ ਦੀ ਪ੍ਰੀਖਿਆ 'ਚ ਮੈਰਿਟ 'ਚ ਆਏ ਅਗਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਪੱਕੇ ਸਰਹੱਦੀ ਨਾਕੇ, ਸਖ਼ਤ ਚੈਕਿੰਗ ਜਾਰੀ • ਸ਼ਰਾਰਤੀ ਅਨਸਰਾਂ ਖ਼ਿਲਾਫ...
Ad Position 24