ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਐੱਚ.ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੇ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਕਰਵਾਈ ਗਈ, ਜਿਸ 'ਚ 312 ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ 'ਚ ਇਸ ਸਕੂਲ ਦੇ ਰਾਸ਼ਟਰੀ ਪੱਧਰ 'ਤੇ 15 ਮੈਰਿਟ ਵਿਚ ਆਏ ਅਤੇ 14 ਵਿਦਿਆਰਥੀਆਂ ਨੇ ਪੰਜਾਬ ਵਿਚ ਏ-ਗਰੇਡ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ ਤੇ ਪਿ੍ੰਸੀਪਲ ਵਿਪਨ ਕੁਮਾਰ ਨੇ ਮੈਰਿਟ ਵਿਚ ਆਏ ਬੱਚਿਆਂ ਨੂੰ ਹੌਸਲਾ ਦੀ ਅਫ਼ਜਾਈ ਤੇ ਮੁਬਾਰਕਬਾਦ ਦਿੱਤੀ | ਇਸ ਮੌਕੇ ਕੋਆਰਡੀਨੇਟਰ ਮੀਨਾ ਰਾਣੀ, ਜੂਨੀਅਰ ਕੋਆਰਡੀਨੇਟਰ ਰਚਨਾ ਵਧਵਾ, ਪੰਜਾਬੀ ਅਧਿਆਪਕ ਗੁਰਨਾਮ ਸਿੰਘ, ਅਮਨਦੀਪ ਕੌਰ, ਨਵਦੀਪ ਸਿੰਘ, ਆਰਤੀ ਗਿਰਧਰ ਤੇ ਵਿਪਨਦੀਪ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ |