26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪਿੰਡ ਮਿੱਡਾ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਦੀ ਸ਼ੁਰੂਆਤ ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ-ਖੁੱਡੀਆਂ

Ad Position 21
No active advertisement
ਅਜੀਤ ਡੈਸਕ 07-02-2026
ਮਲੋਟ, 6 ਫ਼ਰਵਰੀ (ਅਜਮੇਰ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਮਿੱਡਾ ਵਿਖੇ ਲਗਾਏ ਗਏ ਸਿਹਤ ਕੈਂਪ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ 50 ਸਿਹਤ ਕਾਰਡ ਤਿਆਰ ਕੀਤੇ ਗਏ, ਜਦਕਿ 70 ਲਾਭਪਾਤਰੀਆਂ ਦੀਆਂ ਅਪੋਇੰਟਮੈਂਟਾਂ ਬੁੱਕ ਕੀਤੀਆਂ ਗਈਆਂ | ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜ਼ੀਹ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਅਤੇ ਬਿਨਾਂ ਕਿਸੇ ਭੇਦਭਾਵ ਯੋਗ ਪਰਿਵਾਰਾਂ ਦੇ ਸਿਹਤ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਪਿੰਡ ਤੇ ਹਰ ਵਾਰਡ ਵਿਚ ਕੈਂਪ ਲਗਾ ਕੇ ਲੋਕਾਂ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਜਾ ਰਿਹਾ ਹੈ | ਸਿਹਤ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਲਾਜ਼ਮੀ ਦਸਤਾਵੇਜ਼ ਹਨ | ਸ. ਖੁੱਡੀਆਂ ਨੇ ਮੁੱਖ ਮੰਤਰੀ ਪੰਜਾਬ ਦੀ ਦੂਰਅੰਦੇਸ਼ੀ ਤੇ ਲੋਕ-ਹਿਤੈਸ਼ੀ ਸੋਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਆਮ ਆਦਮੀ ਨੂੰ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ | ਇਸ ਮੌਕੇ ਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈ, ਚੇਅਰਮੈਨ ਸੁਰਜੀਤ ਸਿੰਘ, ਸਰਪੰਚ ਸਰਵਨ ਸਿੰਘ, ਤਰਲੋਚਨ ਸਿੰਘ, ਜਗਮੀਤ ਸਿੰਘ (ਮੈਂਬਰ ਪੰਚਾਇਤ), ਮਨਜੀਤ ਸਿੰਘ, ਨਰਿੰਦਰ ਸਿੰਘ (ਪੰਚ), ਭਾਗ ਸਿੰਘ, ਚੇਅਰਮੈਨ ਰਸ਼ਪਾਲ ਖੁੱਡੀਆਂ, ਗੁਰਬਾਜ ਸਿੰਘ ਬਨਵਾਲਾ, ਗੁਰਬਾਜ ਸਿੰਘ ਪੀ.ਏ. ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਨੂੰ ਗ਼ਲਤ ਸ਼ਬਾਦਵਲੀ ਵਰਤਣ ਦੇ ਰੋਸ ਵਜੋਂ ਰਾਹੁਲ ਗਾਂਧੀ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਐੱਚ. ਐੱਸ. ਹਾਈ ਸਕੂਲ ਦੇ ਵਿਦਿਆਰਥੀ ਸਿੱਖ ਮਿਸ਼ਨਰੀ ਕਾਲਜ ਦੀ ਪ੍ਰੀਖਿਆ 'ਚ ਮੈਰਿਟ 'ਚ ਆਏ
Ad Position 24