26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਗਲੀਆਂ-ਨਾਲੀਆਂ ਦੀ ਖ਼ਸਤਾ ਹਾਲਤ ਤੋਂ ਅੱਕੇ ਮੁਹੱਲਾ ਨਿਵਾਸੀਆਂ ਨੇ ਵੋਟਾਂ ਦੇ ਬਾਈਕਾਟ ਦਾ ਬੈਨਰ ਲਾਇਆ

Ad Position 21
No active advertisement
ਅਜੀਤ ਡੈਸਕ 07-02-2026
ਕੋਟਕਪੂਰਾ, 6 ਫ਼ਰਵਰੀ (ਮੋਹਰ ਸਿੰਘ ਗਿੱਲ)-ਮੁਹੱਲਾ ਪ੍ਰੇਮ ਨਗਰ ਦੇ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਸਾਹਮਣੇ ਵਾਲੀਆਂ ਗਲੀਆਂ ਦੀ ਮਾੜੀ ਹਾਲਤ ਕਾਰਨ ਇਥੋਂ ਦੇ ਵਸਨੀਕਾਂ ਨੇ ਵੋਟਾਂ ਦਾ ਬਾਈਕਾਟ ਕਰਦੇ ਹੋਏ ਅਗਾਮੀ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਨਾ ਪਾਉਣ ਦਾ ਐਲਾਨ ਕਰ ਦਿੱਤਾ ਹੈ | ਇਸ ਸੰਬੰਧੀ ਹੱਥ 'ਚ ਬੈਨਰ ਫੜ ਕੇ ਗੱਲਬਾਤ ਕਰਦੇ ਹੋਏ ਮੁਹੱਲਾ ਨਿਵਾਸੀਆਂ ਪੁਸ਼ਪਾ ਰਾਣੀ, ਮਧੂ ਮਿੱਤਲ, ਉਰਮਿਲਾ, ਗੁਰਦੀਪ ਕੌਰ, ਸੁਮਨ, ਮੀਨਾ ਰਾਣੀ, ਰੀਤੂ, ਸ਼ਾਦਿਆ, ਬਬਲੀ ਸ਼ਰਮਾਂ, ਨੇਹਾ, ਸ਼ੁਸ਼ਮਾ, ਬਲਵੀਰ ਕੌਰ, ਬਿੰਦਰ ਕੌਰ, ਦੀਪਕ ਸਿੰਘ, ਗੁਰਿੰਦਰ ਸਿੰਘ, ਪਰਮਿੰਦਰ ਸਿੰਘ ਤੇ ਰਣਜੀਤ ਸਿੰਘ ਨੇ ਕਿਹਾ ਕਿ ਬੀਤੇ 40 ਸਾਲਾਂ ਤੋਂ ਇਨ੍ਹਾਂ ਤਿੰਨ ਮੇਨ ਗਲੀਆਂ ਤੇ ਇਨ੍ਹਾਂ 'ਚੋਂ ਨਿਕਲਦੀਆਂ ਚਾਰ ਹੋਰ ਗਲੀਆਂ ਦੀ ਹਾਲਤ ਬਦਤਰ ਹੋ ਚੁੱਕੀ ਹੈ | ਬਾਰਿਸ਼ਾਂ ਦੌਰਾਨ ਸੀਵਰੇਜ ਦਾ ਗੰਦਾ ਪਾਣੀ ਘਰਾਂ ਵਿਚ ਵੜ ਜਾਂਦਾ ਹੈ ਤੇ ਭਾਰੀ ਬਦਬੂ ਕਾਰਨ ਇਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਕਾਰਨ ਮੱਖੀਆਂ-ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਮੰਗ ਕੀਤੀ ਕਿ ਮੁਹੱਲਾ ਪ੍ਰੇਮ ਨਗਰ ਵਿਚੋਂ ਲੰਘਦੀ ਮੁੱਖ ਸੜਕ ਨੂੰ ਬਣਾਉਣ ਤੋਂ ਪਹਿਲਾਂ ਇਨ੍ਹਾਂ ਗਲੀਆਂ ਨੂੰ ਬਣਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੈਅੰਤੀ ਮੌਕੇ ਸਤਿਸੰਗ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਾਈ ਦਲੇਰ ਸਿੰਘ ਡੋਡ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਖੁਸ਼ੀ ਦੀ ਲਹਿਰ
Ad Position 24