26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪਿੰਡ ਰਣ ਸਿੰਘ ਵਾਲਾ ਵਿਖੇ ਆਯੁਸ਼ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 07-02-2026
ਬਰਗਾੜੀ, 6 ਫ਼ਰਵਰੀ (ਲਖਵਿੰਦਰ ਸ਼ਰਮਾ)-ਆਯੁਰਵੈਦ ਦੇ ਡਾਇਰੈਕਟਰ ਡਾ. ਰਮਨ ਖੰਨਾ ਤੇ ਜ਼ਿਲ੍ਹਾ ਯੂਨਾਨੀ ਅਫ਼ਸਰ ਡਾ. ਨਵਪ੍ਰੀਤ ਕੌਰ ਦੀ ਅਗਵਾਈ ਹੇਠ ਪਿੰਡ ਰਣ ਸਿੰਘ ਵਾਲਾ ਵਿਖੇ ਮੁਫ਼ਤ ਆਯੁਸ਼ ਮੈਡੀਕਲ ਕੈਂਪ ਲਗਾਇਆ, ਜਿਸ 'ਚ ਡਾ. ਅਮਰਪਾਲ ਸਿੰਘ, ਡਾ. ਯਾਦਵਿੰਦਰ ਸਿੰਘ, ਡਾ. ਗੀਤਿਕਾ ਵਲੋਂ ਵੱਡੀ ਗਿਣਤੀ 'ਚ ਮਰੀਜ਼ਾਂ ਦਾ ਨਿਰੀਖਣ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਡਾਕਟਰਾਂ ਨੇ ਸਮੂਹ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਖਾਣ ਪੀਣ ਆਦਿ ਬਾਰੇ ਵਿਸਥਾਰ ਨਾਲ ਦੱਸਿਆ | ਕੈਂਪ 'ਚ ਕਰੀਬ 400 ਮਰੀਜ਼ਾਂ ਦਾ ਨਿਰੀਖਣ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਲੈਂਡ ਮਾਰਟਗੇਜ਼ ਬੈਂਕ ਜੈਤੋ ਦੇ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ਸਮੂਹ ਪੰਚਾਇਤ ਵਲੋਂ ਪੰਜਾਬ ਸਰਕਾਰ ਤੇ ਸਮੂਹ ਡਾਕਟਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਡਾਕਟਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਉਪਵੈਦ ਸਰਬਜੀਤ ਕੌਰ, ਟਰੇਡ ਦਾਈ ਸਵਰਨ ਕੌਰ, ਸੀਮਾ ਰਾਣੀ ਤੋਂ ਇਲਾਵਾ ਸੁਖਦੀਪ ਸਿੰਘ ਢਿੱਲੋਂ, ਨੰਬਰਦਾਰ ਨਿਰਭੈ ਸਿੰਘ, ਗੁਰਜੀਤ ਕੌਰ, ਸਮੂਹ ਪੰਚਾਇਤ, ਪਤਵੰਤੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਪੈਨਸ਼ਨਰ ਜਥੇਬੰਦੀਆਂ ਨੇ ਕੀਤਾ ਸਵਾਗਤ
Ad Position 24