ਬਰਗਾੜੀ, 6 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਤਿੰਨ ਰੋਜ਼ਾ ਕੈਂਪ ਕਸਬਾ ਬਰਗਾੜੀ ਵਿਖੇ ਲਾਇਆ ਗਿਆ | ਕੈਂਪ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਪਿਊਟਰ ਕਰਮਚਾਰੀਆਂ ਵਲੋਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪੰਜਾਬ ਵਾਸੀ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾਵੇਗਾ | ਆਪ ਆਗੂ ਕੇਵਲ ਸ਼ਰਮਾ ਤੇ ਮਨਪ੍ਰੀਤ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਰਾ ਧਿਆਨ ਪੰਜਾਬ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਜਿਵੇਂ ਸਿਹਤ ਤੇ ਸਿੱਖਿਆਂ ਵੱਲ ਦੇ ਰਹੀ ਹੈ | ਇਸ ਮੌਕੇ ਆਪ ਦੇ ਸੀਨੀਅਰ ਆਗੂ ਜਸਮੇਲ ਸਿੰਘ ਕਾਕਾ ਬਰਾੜ, ਸੁਖਮੰਦਰ ਸਿੰਘ ਨੀਲਾ ਗੋਂਦਾਰਾ, ਰਣਧੀਰ ਸਿੰਘ, ਇੰਦਰਜੀਤ ਸਿੰਘ, ਚਰਨਜੀਤ ਸਿੰਘ, ਪੂਨਮ, ਲਵਪ੍ਰੀਤ ਸਿੰਘ, ਪਿ੍ਤਪਾਲ ਸਿੰਘ ਬਰਾੜ ਆਦਿ ਹਾਜ਼ਰ ਸਨ |