26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਮੌਸਮੀ ਬਦਲਾਅ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 07-02-2026
ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ ਵਿਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ-ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ | ਇਸ ਦੇ ਨਾਲ ਉਨ੍ਹਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ | ਡਾ. ਕੁਲਵਿੰਦਰ ਕੌਰ ਗਿੱਲ ਨੇ ਮੌਸਮ ਦੀਆਂ ਭਵਿੱਖਬਾਣੀਆਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀ ਗਤੀਵਿਧੀਆਂ ਨੁੰ ਮੌਸਮ ਦੀਆਂ ਭਵਿੱਖਬਾਣੀਆਂ ਨੂੰ ਦੇਖਦੇ ਹੋਏ ਕਰਨਾ ਚਾਹੀਦਾ ਹੈ | ਉਨ੍ਹਾਂ ਖੇਤੀ ਮੌਸਮ ਵਿਗਿਆਨ ਦੇ ਖੇਤਰ ਵਿਚ ਪੀ.ਏ.ਯੂ. ਦੀਆਂ ਖੋਜਾਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਪੀ.ਏ.ਯੂ ਦੇ ਡਿਜੀਟਲ ਅਖ਼ਬਾਰ ਖੇਤੀ ਸੰਦੇਸ਼ ਨਾਲ ਜੁੜਣ ਲਈ ਪ੍ਰੇਰਿਆ | ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੁੰ ਆਉਣ ਵਾਲੇ ਗਰਮ ਮੌਸਮ ਦੌਰਾਨ ਪਸ਼ੂਆਂ ਦੇ ਸੁਚੱਜੇ ਰੱਖ-ਰਖਾਵ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ | ਇਸ ਦੇ ਨਾਲ-ਨਾਲ ਉਨ੍ਹਾਂ ਪਸ਼ੂਆਂ ਦੇ ਖ਼ੁਰਾਕੀ ਤੱਤ ਪ੍ਰਬੰਧਨ ਅਤੇ ਖ਼ਾਸ ਤੌਰ 'ਤੇ ਪਸ਼ੂ ਪਾਲਣ ਕਿੱਤੇ ਵਿਚ ਧਾਤਾਂ ਦੇ ਚੂਰੇ ਦੀ ਅਹਿਮੀਅਤ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ | ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿਚ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਸੁਚੱਜੇ ਸਿੰਚਾਈ ਪ੍ਰਬੰਧਨ ਤੇ ਖ਼ੁਰਾਕੀ ਤੱਤਾਂ ਦੇ ਛਿੜਕਾਅ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ | ਡਾ. ਸੁਖਜਿੰਦਰ ਸਿੰਘ ਮਾਨ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਬਾਗਬਾਨੀ ਫ਼ਸਲਾਂ ਵਿਚ ਮੌਸਮੀ ਤਬਦੀਲੀ ਦੇ ਪ੍ਰਭਾਵ ਤੇ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਉਨ੍ਹਾਂ ਦੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੰਡਿਆ ਗਿਆ | ਪ੍ਰੋਗਰਾਮ ਦੇ ਅਖ਼ੀਰ ਵਿਚ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ |
Ad Position 22
No active advertisement
ਪਿਛਲੀ ਖ਼ਬਰ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਬਸਪਾ ਕਾਰਕੁਨਾਂ ਵਲੋਂ ਐਸ. ਪੀ. ਦਫ਼ਤਰ ਦੇ ਬਾਹਰ ਨਾਅਰੇਬਾਜ਼ੀ <br/> ਅਗਲੀ ਖ਼ਬਰ ਸੰਧੂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24