31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ ਜੇਲ੍ਹ 'ਚ ਤਲਾਸ਼ੀ ਅਭਿਆਨ ਚਲਾਇਆ

Ad Position 21
No active advertisement
ਅਜੀਤ ਡੈਸਕ 21-02-2026
ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਐੱਸ. ਐੱਸ. ਪੀ. ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) 'ਚ ਸਖ਼ਤ ਸੁਰੱਖਿਆ ਪਹਿਰੇ ਤੇ ਪਹਿਰੇਵਾਜ਼ੀ ਪ੍ਰਬੰਧਾਂ ਹੇਠ ਅਚਾਨਕ ਤਲਾਸ਼ੀ ਅਭਿਆਨ ਚਲਾਇਆ ਗਿਆ | ਇਹ ਅਭਿਆਨ ਜਨਤਕ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਅਤੇ ਜੇਲ੍ਹ ਅੰਦਰ ਅਨੁਸ਼ਾਸਨ ਤੇ ਸੁਰੱਖਿਆ ਪ੍ਰਬੰਧਾਂ 'ਤੇ ਪੂਰੀ ਤਰ੍ਹਾਂ ਪਹਿਰਾ ਕਾਇਮ ਰੱਖਣ ਦੇ ਉਦੇਸ਼ ਨਾਲ ਕੀਤਾ | ਇਹ ਅਭਿਆਨ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੇ ਸਹਿਯੋਗ ਅਤੇ ਬਚਨ ਸਿੰਘ ਡੀ. ਐੱਸ. ਪੀ. (ਸ੍ਰੀ ਮੁਕਤਸਰ ਸਾਹਿਬ) ਦੀ ਅਗਵਾਈ ਹੇਠ ਕੀਤਾ | ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 150 ਤੋਂ ਵੱਧ ਪੁਲਿਸ ਅਧਿਕਾਰੀ ਤੇ ਕਰਮਚਾਰੀ ਪੂਰੀ ਪਹਿਰੇਵਾਜ਼ੀ ਨਾਲ ਤਾਇਨਾਤ ਰਹੇ, ਤਾਂ ਜੋ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਦੀ ਗੁੰਜਾਇਸ਼ ਨਾ ਰਹੇ | ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਅੰਦਰ ਸੁਰੱਖਿਆ 'ਤੇ ਸਖ਼ਤ ਤੇ ਲਗਾਤਾਰ ਪਹਿਰਾ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਕਈ ਵਾਰ ਅਪਰਾਧਿਕ ਤੱਤ ਜੇਲ੍ਹ ਅੰਦਰੋਂ ਹੀ ਗ਼ੈਰਕਾਨੂੰਨੀ ਸਰਗਰਮੀਆਂ ਚਲਾਉਣ ਦੀ ਕੋਸ਼ਿਸ਼ ਕਰਦੇ ਹਨ | ਇਸ ਦੌਰਾਨ ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਤੇ ਸਹਾਇਕ ਇਲਾਕਿਆਂ ਦੀ ਪੂਰੀ ਪਹਿਰੇਵਾਜ਼ੀ ਹੇਠ ਗਹਿਰਾਈ ਨਾਲ ਜਾਂਚ ਕੀਤੀ ਗਈ | ਇਸੇ ਤਰ੍ਹਾਂ ਕੈਦੀਆਂ ਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਾਮਾਨ ਦੀ ਬਰੀਕੀ ਨਾਲ ਚੈਕਿੰਗ ਕੀਤੀ | ਜੇਲ੍ਹ ਦੇ ਅੰਦਰੂਨੀ ਤੇ ਬਾਹਰੀ ਆਵਾਜਾਈ ਰਸਤੇ, ਕੰਧਾਂ ਦੇ ਕੋਨੇ, ਬਾਥਰੂਮ, ਸਟੋਰ ਤੇ ਹੋਰ ਸੰਦੇਹਪੂਰਨ ਥਾਵਾਂ 'ਤੇ ਸਖ਼ਤ ਪਹਿਰਾ ਲਗਾ ਕੇ ਜਾਂਚ ਕੀਤੀ ਗਈ | ਕੁਝ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕਰਕੇ ਸੰਭਾਵੀ ਗ਼ੈਰਕਾਨੂੰਨੀ ਗਤੀਵਿਧੀਆਂ ਸੰਬੰਧੀ ਜਾਣਕਾਰੀ ਇਕੱਤਰ ਕੀਤੀ ਗਈ | ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਨੂੰ ਕਿਸੇ ਵੀ ਤਰੀਕੇ ਨਾਲ ਬਾਹਰੀ ਸੰਪਰਕ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਜੇਲ੍ਹ ਅੰਦਰ ਤੇ ਬਾਹਰ ਦੋਵਾਂ ਪਾਸੇ ਮਜ਼ਬੂਤ ਪਹਿਰੇਵਾਜ਼ੀ ਤੇ ਨਿਗਰਾਨੀ ਪ੍ਰਬੰਧ ਲਾਗੂ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਏ. ਡੀ. ਸੀ. ਨੂੰ ਮੰਗ ਪੱਤਰ ਅਗਲੀ ਖ਼ਬਰ ਗਿਆਨੀ ਸੁਰਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
Ad Position 24