31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਜ਼ਿਲ੍ਹੇ ਅੰਦਰ ਐਸ. ਐਸ. ਪੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 21-02-2026
ਫ਼ਰੀਦਕੋਟ, 20 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਅੰਦਰ ਅਪਰਾਧਿਕ ਅਨਸਰਾ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਕਰਨ, ਅਪਰਾਧਕ ਅਨਸਰਾਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ੀ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਲਾਈਨ ਵਿਖੇ ਡਾ. ਪ੍ਰਗਿਆ ਜੈਨ ਐਸ. ਐਸ. ਪੀ. ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਸਮੂਹ ਅਧਿਕਾਰੀਆ ਨਾਲ ਅਹਿਮ ਮੀਟਿੰਗ ਹੋਈ | ਵਿਸ਼ੇਸ਼ ਮੀਟਿੰਗ 'ਚ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀ, ਐਸ. ਐਚ. ਓਜ਼ ਤੇ ਯੂਨਿਟਾਂ ਦੇ ਇੰਚਾਰਜ ਸ਼ਾਮਿਲ ਹੋਏ | ਮੀਟਿੰਗ ਦਾ ਉਦੇਸ਼ ਅਪਰਾਧਿਕ ਅਨਸਰਾਂ ਖ਼ਿਲਾਫ਼ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਪੁਲਿਸ ਥਾਣਿਆਂ, ਚੌਕੀਆਂ/ਯੂਨਿਟਾਂ ਦੇ ਕੰਮ ਦਾ ਮੁਲਾਂਕਣ ਕਰਨਾ ਅਤੇ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਚੋਰੀ ਤੇ ਸਟਰੀਟ ਕ੍ਰਾਈਮ ਖ਼ਿਲਾਫ਼ ਚੱਲ ਰਹੀ ਲੜਾਈ ਦੀ ਸਮੀਖਿਆ ਕਰਨਾ ਸੀ | ਐਸ. ਐਸ. ਪੀ. ਡਾ. ਪ੍ਰਗਿਆ ਜੈਨ ਨੇ ਸਾਰੇ ਮੁੱਖ ਅਫ਼ਸਰ ਥਾਣਾ ਨੂੰ ਅਪਰਾਧਿਕ ਅਨਸਰਾਂ ਤੇ ਉਨ੍ਹਾਂ ਦੇ ਸਹਾਇਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ | ਇਸ ਦੇ ਨਾਲ ਹੀ ਗੰਭੀਰ ਜੁਰਮਾਂ 'ਚ ਗਿ੍ਫ਼ਤਾਰੀਆਂ 'ਤੇ ਧਿਆਨ ਦੇਣ ਅਤੇ ਅਦਾਲਤ 'ਚ ਸਮੇਂ ਸਿਰ ਚਲਾਨ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਅੰਡਰ-ਟਰਾਇਲ ਕੇਸਾਂ ਦੀ ਸਮੀਖਿਆ ਕਰਨ ਲਈ ਹਫ਼ਤਾਵਾਰ ਮੀਟਿੰਗਾਂ ਕਰਨ ਲਈ ਵੀ ਕਿਹਾ | ਸਾਰੇ ਥਾਣਿਆਂ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਦੇ ਹੋਏ, ਉਨ੍ਹਾਂ ਨੇ ਚੰਗਾ ਕੰਮ ਕਰਨ ਵਾਲੇ ਥਾਣਿਆਂ/ਯੂਨਿਟਾਂ ਦੀ ਪ੍ਰਸੰਸਾ ਕੀਤੀ ਤੇ ਹੋਰਨਾਂ ਨੂੰ ਵੀ ਆਪਣੇ ਕੰਮ ਵਿਚ ਹੋਰ ਸੁਧਾਰ ਕਰਨ ਲਈ ਕਿਹਾ | ਇਸ ਦੌਰਾਨ ਉਨ੍ਹਾਂ ਨੇ ਭਗੌੜਿਆ ਅਤੇ ਫ਼ਰਾਰ ਲੋਕਾਂ ਨੂੰ ਗਿ੍ਫ਼ਤਾਰ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਵੀ ਦਿੱਤੇ | ਐਸ. ਐਸ. ਪੀ. ਫ਼ਰੀਦਕੋਟ ਨੇ ਨਸ਼ੀਲੇ ਪਦਾਰਥਾਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੀ ਵੀ ਸਮੀਖਿਆ ਕੀਤੀ ਅਤੇ ਮੁੱਖ ਅਫ਼ਸਰ ਥਾਣਾ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਤੇ ਵਿਕਰੀ 'ਤੇ ਮੁਕੰਮਲ ਰੋਕ ਲਗਾਉਣ ਲਈ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਕਿਹਾ ਕਿ ਮਹੱਤਵਪੂਰਨ ਮਾਮਲਿਆਂ ਵਿਚ ਨਿਰੰਤਰ ਫਾਲੋ-ਅੱਪ ਜ਼ਰੂਰੀ ਹੈ ਤੇ ਫ਼ੀਲਡ ਅਧਿਕਾਰੀਆਂ ਨੂੰ ਸਾਰੇ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿਚ ਬੈਕਵਰਡ ਤੇ ਫਾਰਵਰਡ ਲਿੰਕ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਨਾਲ ਜੁੜੀਆਂ ਵੱਡੀਆਂ ਮੱਛੀਆਂ ਨੂੰ ਫੜਿਆ ਜਾ ਸਕੇ | ਐਸ. ਐਸ. ਪੀ. ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਛੋਟੇ ਅਪਰਾਧਾਂ 'ਤੇ ਤੁਰੰਤ ਅਤੇ ਤੇਜ਼ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਨੇ ਸੇਫ ਪੰਜਾਬ ਐਟੀ ਡਰੱਗ ਹੈਲਪਲਾਈਨ ਤੇ 112 ਹੈਲਪਲਾਈਨ 'ਤੇ ਮਿਲਣ ਵਾਲੀਆਂ ਸ਼ਿਕਾਇਤਾਂ 'ਤੇ ਫੌਰਨ ਐਕਸ਼ਨ ਲੈਣ ਲਈ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤੇ | ਮੀਟਿੰਗ 'ਚ ਮਨਵਿੰਦਰ ਬੀਰ ਸਿੰਘ ਐਸ. ਪੀ. (ਸਥਾਨਿਕ) ਫ਼ਰੀਦਕੋਟ ਸਮੇਤ ਤਰਲੋਚਨ ਸਿੰਘ ਡੀ. ਐਸ. ਪੀ. (ਸ:ਡ) ਫ਼ਰੀਦਕੋਟ, ਇਕਬਾਲ ਸਿੰਘ ਡੀ. ਐਸ. ਪੀ. (ਸਬ-ਡਵੀਜਨ) ਜੈਤੋ, ਜਗਤਾਰ ਸਿੰਘ ਡੀ. ਐਸ. ਪੀ. (ਸੀ. ਐਂਡ ਡਬਲਿਊ.) ਫ਼ਰੀਦਕੋਟ ਤੇ ਜ਼ਿਲ੍ਹੇ ਦੇ ਸਮੂਹ ਮੁੱਖ ਅਫ਼ਸਰ ਥਾਣਾ/ਚੌਕੀ ਇੰਚਾਰਜ ਤੇ ਯੂਨਿਟ ਇੰਚਾਰਜ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਸਾਹਿਤਕਾਰ ਨਰਵਾਹੀ ਘੁਗਿਆਣਵੀ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਪ੍ਰਗਟ ਅਗਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਨੂੰ ਕਾਲੀਆਂ ਝੰਡੀਆਂ ਨਾਲ ਵਿਦਾਇਗੀ ਦੇਣ ਦਾ ਐਲਾਨ
Ad Position 24