ਸਾਦਿਕ, 20 ਫ਼ਰਵਰੀ (ਆਰ. ਐਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਸਾਦਿਕ ਦੀ ਮੀਟਿੰਗ ਪਿੰਡ ਸੈਦੇ ਕੇ ਵਿਖੇ ਪ੍ਰਧਾਨ ਸਰਬਜੀਤ ਸਿੰਘ ਝੋਕ ਸਰਕਾਰੀ ਦੀ ਅਗਵਾਈ 'ਚ ਹੋਈ | ਜਿਸ 'ਚ ਜ਼ਿਲ੍ਹਾ ਕਨਵੀਨਰ ਗਮਦੂਰ ਸਿੰਘ ਸੰਗਰਾਹੂਰ ਤੇ ਨਿਰਭੈ ਸਿੰਘ ਗੁੱਜਰ ਸਕੱਤਰ ਜਨਰਲ ਪਹੁੰਚੇ | ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਪਿੰਡ ਸੈਦੇ ਕੇ ਦੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ਲਾਲ ਸਿੰਘ ਇਕਾਈ ਪ੍ਰਧਾਨ, ਗੁਰਮੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਮੇਜਰ ਸਿੰਘ ਜਨਰਲ ਸਕੱਤਰ, ਲਛਮਣ ਸਿੰਘ ਵਿੱਤ ਸਕੱਤਰ, ਹਰਨਾਮ ਸਿੰਘ ਮੀਤ ਪ੍ਰਧਾਨ, ਅਮਰ ਸਿੰਘ ਸਕੱਤਰ, ਚੰਦ ਸਿੰਘ, ਜਗਸੀਰ ਸਿੰਘ, ਜਸਵਿੰਦਰ ਸਿੰਘ, ਬਲਵੀਰ ਸਿੰਘ, ਮੁਖ਼ਤਿਆਰ ਸਿੰਘ ਨੂੰ ਮੈਂਬਰ ਬਣਾਇਆ | ਇਸ ਮੌਕੇ ਗੁਰਜੰਟ ਸਿੰਘ ਸਾਦਿਕ ਬਲਾਕ ਆਗੂ, ਗੁਰਜੀਤ ਸੋਨੀ, ਗੁਰਨਾਮ ਸਿੰਘ ਸੈਦੇ ਕੇ ਆਦਿ ਹਾਜ਼ਰ ਸਨ |