ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ ਇਕ ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ | ਇਸ ਭਰਤੀ ਕੀਤੇ ਗਏ ਡਾਕਟਰ ਨੂੰ ਅੱਜ ਡਾ. ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫ਼ਤਰ ਸਿਵਲ ਸਰਜਨ ਵਿਖੇ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ | ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਤੇ ਵਧੀਆ ਇਲਾਜ ਕਰਨ ਲਈ ਕਿਹਾ, ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ | ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਇਹ ਡਾਕਟਰ ਆਮ ਆਦਮੀ ਭਾਈਕਾ ਕੇਰਾ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ | ਉਨ੍ਹਾਂ ਨੇ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਡਾ. ਰੱਬੀਨੂਰ ਸਿੰਘ, ਸਤਵੀਰ ਕੌਰ ਸੁਪਰਡੈਂਟ ਅਤੇ ਲੱਕੀ ਕੁਮਾਰ ਕਲਰਕ ਹਾਜ਼ਰ ਸਨ |