ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)-ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਮਾਤ ਭਾਸ਼ਾ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾ. ਹਰਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਮਨੁੱਖੀ ਜ਼ਿੰਦਗੀ ਵਿਚ ਮਾਂ ਬੋਲੀ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਇਸ ਨੂੰ ਦਰਪੇਸ਼ ਖ਼ਤਰਿਆਂ ਅਤੇ ਚਿੰਤਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਮੰਚ ਸੰਚਾਲਕ ਦੀ ਭੂਮਿਕਾ ਨਿਭਾਉਂਦੇ ਪ੍ਰੋਫੈਸਰ ਸੁਖਵੀਰ ਕੌਰ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਮਾਂ ਬੋਲੀ ਦੀ ਮਹੱਤਤਾ ਅਤੇ ਸਥਿਤੀ ਸੰਬੰਧੀ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਅੱਖਰਕਾਰੀ ਨਾਲ ਸਬੰਧਿਤ ਪੋਸਟਰ ਵੀ ਤਿਆਰ ਕੀਤੇ ਗਏ | ਇਸ ਮੌਕੇ ਕਾਲਜ ਦੇ ਪ੍ਰੋਫੈਸਰ ਕੁਲਵਿੰਦਰ ਸ਼ਰਮਾ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਪਿ੍ੰਸੀਪਲ ਪੂਜਾ ਭੱਲਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਆਉਣ ਵਾਲੇ ਸਮੇਂ ਵਿਚ ਵੀ ਕਰਾਉਂਦੇ ਰਹਾਂਗੇ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ | ਪ੍ਰੋ. ਸਤਨਾਮ ਸਿੰਘ, ਪ੍ਰੋ. ਵਰਿੰਦਰ ਸਿੰਘ ਪ੍ਰੋ. ਹਰਜਿੰਦਰਪਾਲ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਸਹਿਨਾਜ਼ ਬੇਗਮ, ਪ੍ਰੋ. ਪੂਨਮ ਅਰੋੜਾ, ਡਾ. ਅੰਮਿ੍ਤਪਾਲ ਸਿੰਘ, ਪ੍ਰੋ. ਰਣਜੀਤ ਸਿੰਘ ਆਦਿ ਸਟਾਫ਼ ਮੈਂਬਰ ਇਸ ਮੌਕੇ ਹਾਜ਼ਰ ਸਨ |