ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਿੰਡ ਭਗਤੂਆਣਾ ਦੇ ਦੁੱਲਟ ਪਰਿਵਾਰ ਨੂੰ ਸਦਮਾ, ਗੁਰਚਰਨ ਕੌਰ ਦੁੱਲਟ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 22-02-2026
ਜੈਤੋ, 21 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਭਗਤੂਆਣਾ (ਰਾਮਗੜ੍ਹ) ਦੇ ਸੇਵਾਜੀਤ ਸਿੰਘ 'ਬੌਬੀ' ਦੁੱਲਟ ਤੇ ਸਤਵੰਤ ਕੌਰ ਦੁਲੱਟ ਦੇ ਮਾਤਾ, ਗੁਣਤਾਸ ਸਿੰਘ ਦੁੱਲਟ ਅਤੇ ਸਨਮੁੱਖਤਾਰ ਕੌਰ ਦੁਲੱਟ ਦੇ ਦਾਦੀ ਅਤੇ ਨੌਜਵਾਨ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ ਦੇ ਮਾਸੀ ਸਰਦਾਰਨੀ ਗੁਰਚਰਨ ਕੌਰ ਦੁੱਲਟ ਪਤਨੀ ਸਵ. ਪ੍ਰੀਤਮ ਸਿੰਘ ਦੁੱਲਟ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਜਿਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਗਤੂਆਣਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਨੂੰ ਉਨ੍ਹਾਂ ਦੇ ਪੁੱਤਰ ਸੇਵਾਜੀਤ ਸਿੰਘ ਦੁੱਲਟ 'ਬੌਬੀ', ਪੋਤਰੇ ਗੁਣਤਾਸ ਸਿੰਘ ਦੁੱਲਟ ਅਤੇ ਭਾਣਜੇ ਤਰਲੋਚਨ ਸਿੰਘ ਦੁੱਲਟ ਨੇ ਅਗਨੀ ਦਿਖਾਈ | ਗੁਰਚਰਨ ਕੌਰ ਦੁੱਲਟ ਦੀ ਅੰਤਿਮ ਯਾਤਰਾ ਵਿਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸ਼ੋ੍ਰਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ, ਸਿੰਚਾਈ ਵਿਭਾਗ ਪੰਜਾਬ ਦੇ ਸਾਬਕਾ ਮੁੱਖ ਇੰਜਨੀਅਰ ਅਮਰਜੀਤ ਸਿੰਘ ਦੁੱਲਟ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਹਲਕਾ ਜੈਤੋ ਦੇ ਇੰਚਰਾਜ ਸੂਬਾ ਸਿੰਘ ਬਾਦਲ, ਸਰੂਪਇੰਦਰ ਸਿੰਘ ਦੁੱਲਟ, ਗੁਰਜੀਤ ਸਿੰਘ ਦੁੱਲਟ, ਲਵਪ੍ਰੀਤ ਸਿੰਘ ਬਰਾੜ ਜੈਤੋ, ਕਰਨ ਸਿੰਘ ਦੁੱਲਟ ਭਗਤੂਆਣਾ, ਮਾਨਵਜੀਤ ਸਿੰਘ ਦੁੱਲਟ ਭਗਤੂਆਣਾ, ਗੁਰਜੇਪਾਲ ਸਿੰਘ ਦੁੱਲਟ ਭਗਤੂਆਣਾ, ਗਗਨ ਸਿੰਘ ਜੱਸੜ, ਦਲਜੀਤ ਸਿੰਘ ਜੱਸੜ, ਮੋਹਨ ਸਿੰਘ ਜੱਸੜ, ਜਸਪਾਲ ਸਿੰਘ ਢਿੱਲੋਂ, ਪਰਮਪਾਲ ਸਿੰਘ ਢਿੱਲੋਂ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ, ਸਾਬਕਾ ਨਗਰ ਕੌਂਸਲ ਪ੍ਰਧਾਨ ਸੁਰਜੀਤ ਸਿੰਘ ਬਾਬਾ, ਸਾਬਕਾ ਸਰਪੰਚ ਜਸਵਿੰਦਰ ਸਿੰਘ 'ਸ਼ੰਮ੍ਹੀ ਰੰਧਾਵਾ', ਹਰਮਨਪ੍ਰੀਤ ਸਿੰਘ ਬਾਸੀ, ਜਤਿੰਦਰ ਸਿੰਘ ਰੰਧਾਵਾ, ਲਖਵਿੰਦਰ ਸਿੰਘ ਰੰਧਾਵਾ, ਸਰਪੰਚ ਅਰਵਿੰਦਰ ਸਿੰਘ 'ਬਿੰਦਰ ਬਰਾੜ' ਗੁਲਾਬਗੜ੍ਹ (ਰੋੜੀਕਪੂਰਾ), ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਅਮਨ ਬਰਾੜ ਜੈਤੋ, ਬਾਬਾ ਸੱਤ ਮੁਨੀ, ਨਾਇਬ ਭਗਤੂਆਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਫ਼ਰੀਦਕੋਟ ਚੈਂਪੀਅਨ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ 'ਚ ਵੱਡੀ ਗਿਣਤੀ 'ਚ ਲੋਕ ਸ਼ਿਰਕਤ ਕਰਨਗੇ- ਗੋਇਲ, ਢਿੱਲਵਾਂ
Ad Position 24
No active advertisement