ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਖ਼ੂਨਦਾਨ ਕੈਂਪ 'ਚ 54 ਯੂਨਿਟ ਖੂਨ ਇਕੱਤਰ

Ad Position 21
No active advertisement
ਅਜੀਤ ਡੈਸਕ 22-02-2026
ਜੈਤੋ, 21 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਯੂਨੀਵਰਸਿਟੀ ਕਾਲਜ ਜੈਤੋ ਦੇ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਸਾਂਝ ਬਲੱਡ ਵੈਲਫੇਅਰ ਕਲੱਬ ਰਜਿ. ਫਰੀਦਕੋਟ ਵਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਿਆ, ਜਿਸ ਦੌਰਾਨ ਕੁੱਲ 54 ਯੂਨਿਟ ਖੂਨ ਇਕੱਤਰ ਕੀਤਾ ਗਿਆ | ਕਲੱਬ ਦੇ ਸਰਪ੍ਰਸਤ ਰਾਜਨ ਦੁਆ, ਕਾਲਜ ਦੇ ਪਿ੍ੰਸੀਪਲ ਸਮਰਾਟ ਖੰਨਾ ਅਤੇ ਸਮਾਜਸੇਵੀ ਅਧਿਆਪਕ ਪ੍ਰਮੋਦ ਧੀਰ ਨੇ ਦੱਸਿਆ ਕਿ ਕੈਂਪ 'ਚ ਕਾਲਜ ਦੇ ਵਿਦਿਆਰਥੀਆਂ ਦੇ ਨਾਲ-ਨਾਲ ਜੈਤੋ ਇਲਾਕੇ ਦੇ ਕਈ ਸਮਾਜ ਸੇਵੀਆਂ ਨੇ ਵੀ ਉਤਸ਼ਾਹ ਨਾਲ ਖੂਨਦਾਨ ਕੀਤਾ | ਇਸ ਮੌਕੇ ਮੁੱਖ ਮਹਿਮਾਨ ਅਮੋਲਕ ਸਿੰਘ ਵਿਧਾਇਕ ਅਤੇ ਵਿਸ਼ੇਸ਼ ਮਹਿਮਾਨ ਡਾ. ਹਰੀਸ਼ ਗੋਇਲ ਪ੍ਰਧਾਨ ਨਗਰ ਕੌਂਸਲ ਜੈਤੋ ਸਨ | ਉਨ੍ਹਾਂ ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਕੈਂਪ ਦੌਰਾਨ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਬਲੱਡ ਬੈਂਕ ਦੀ ਡਾਕਟਰੀ ਟੀਮ ਵਲੋਂ ਖੂਨ ਇਕੱਤਰ ਕੀਤਾ ਗਿਆ | ਇਸ ਮੌਕੇ ਸਾਂਝ ਬਲੱਡ ਵੈਲਫੇਅਰ ਕਲੱਬ ਦੇ ਪ੍ਰਧਾਨ ਪੰਕਜ ਦਿਓੜਾ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਰਮਨ ਰੋੜੀਕਪੂਰਾ, ਮਨੀਸ਼ ਜੈਤੋ, ਸੁਰਿੰਦਰ ਅਰੋੜਾ, ਸਮਾਜਸੇਵੀ ਸੁਰਜੀਤ ਅਰੋੜਾ, ਬਾਜ ਸਿੰਘ, ਅਸ਼ੋਕ ਧੀਰ, ਪ੍ਰੋਫੈਸਰ ਪਰਮਿੰਦਰ ਤੱਗੜ, ਡਾ. ਭਵਨਦੀਪ, ਪ੍ਰੋ. ਵਿਸ਼ਾਲ ਸਿੰਗਲਾ, ਪ੍ਰੋ. ਅਭਿਤਜਿੰਦਲ, ਪ੍ਰੋ. ਰੁਪਿੰਦਰਪਾਲ ਸਿੰਘ, ਪ੍ਰੋ. ਜਸ਼ਨਦੀਪ ਕੌਰ, ਪ੍ਰੋ. ਅਰਸ਼ਦੀਪ ਸਿੰਘ, ਪ੍ਰੋ. ਰੇਨੂੰ ਗੋਇਲ ਅਤੇ ਐਨ.ਐਸ.ਐੱਸ. ਦੇ ਵਿਦਿਆਰਥੀਆਂ ਨੇ ਸਰਾਹਣਯੋਗ ਸੇਵਾਵਾਂ ਨਿਭਾਈਆਂ | ਅੰਤ ਵਿਚ ਖ਼ੂਨਦਾਨੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਾਵਲਕਾਰ ਗੁਰਦਿਆਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੇਖਿਆ ਨਾਟਕ 'ਬੰਦੇ ਬਣੋ ਬੰਦੇ' ਅਗਲੀ ਖ਼ਬਰ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ
Ad Position 24
No active advertisement