ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰੁਪਿੰਦਰ ਸਿੰਘ ਡੋਹਕ ਭਾਕਿਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 22-02-2026
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਕੌਮੀ ਕਿਸਾਨ ਯੂਨੀਅਨ ਨੂੰ ਅਲਵਿਦਾ ਕਹਿ ਕੇ ਭਾਕਿਯੂ (ਲੱਖੋਵਾਲ) ਵਿਚ ਸ਼ਾਮਿਲ ਹੋਏ ਕਿਸਾਨਾਂ ਦਾ ਹਰਿੰਦਰ ਸਿੰਘ ਲੱਖੋਵਾਲ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਸ. ਲੱਖੋਵਾਲ ਨੇ ਸੂਬਾ ਟੀਮ ਦੀ ਸਹਿਮਤੀ ਨਾਲ ਜ਼ਿਲ੍ਹੇ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ, ਜਿਸ 'ਚ ਪਹਿਲਾਂ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਗਗਨਦੀਪ ਸਿੰਘ ਕਬਰਵਾਲਾ ਨੂੰ ਯੂਨੀਅਨ ਦੀ ਐਗਜੈਕਟਿਵ ਕਮੇਟੀ ਦਾ ਮੈਂਬਰ ਬਣਾਇਆ ਗਿਆ | ਇਸ ਤੋਂ ਬਾਅਦ ਜ਼ਿਲ੍ਹੇ ਦੀ ਟੀਮ ਗਠਿਤ ਕੀਤੀ ਗਈ, ਜਿਸ ਵਿਚ ਰੁਪਿੰਦਰ ਸਿੰਘ ਡੋਹਕ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਜਦਕਿ ਗੁਰਮੀਤ ਸਿੰਘ ਲੰਬੀਢਾਬ ਜ਼ਿਲ੍ਹਾ ਜਨਰਲ ਸਕੱਤਰ, ਭਿੰਦਰ ਸਿੰਘ ਲੰਬੀਢਾਬ ਜ਼ਿਲ੍ਹਾ ਸਰਪ੍ਰਸਤ, ਜਸਕਰਨ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਖ਼ਜ਼ਾਨਚੀ, ਅਵਤਾਰ ਸਿੰਘ ਵੱਟੂ, ਬੂਟਾ ਸਿੰਘ ਤੇ ਕੁਲਦੀਪ ਸਿੰਘ ਥਾਂਦੇਵਾਲਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਜਗਸੀਰ ਸਿੰਘ ਦੂਹੇਵਾਲਾ ਜ਼ਿਲ੍ਹਾ ਪ੍ਰੈੱਸ ਸਕੱਤਰ, ਸਵਰਨ ਸਿੰਘ ਭੁਲੇਰੀਆਂ ਜ਼ਿਲ੍ਹਾ ਮੀਤ ਪ੍ਰਧਾਨ, ਰਛਪਾਲ ਸਿੰਘ ਬਲਾਕ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਬਹਾਲ ਸਿੰਘ ਬਲਾਕ ਪ੍ਰਧਾਨ ਮਲੋਟ, ਗੁਰਪ੍ਰੀਤ ਸਿੰਘ ਮੀਤ ਪ੍ਰਧਾਨ ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਅਹੁਦੇਦਾਰ ਸਰਬਸੰਮਤੀ ਨਾਲ ਚੁਣੇ ਗਏ | ਇਸ ਉਪਰੰਤ ਸ. ਲੱਖੋਵਾਲ ਨੇ ਚੁਣੇ ਜ਼ਿਲ੍ਹਾ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ | ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ, ਕਿਸਾਨਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ ਆਵਾਜ਼ ਬੁਲੰਦ ਕਰਨਗੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਸਰਕਾਰ ਦੁਆਰਾ ਅਮਰੀਕਾ ਨਾਲ ਕੀਤੇ ਜਾ ਰਹੇ ਵਕਤ ਵਪਾਰ ਸਮਝੌਤੇ ਵਿਚ ਖੇਤੀ ਤੇ ਸਹਾਇਕ ਧੰਦਿਆਂ ਨੂੰ ਸ਼ਾਮਿਲ ਕਰਨ ਵਿਰੁੱਧ, ਪੰਜਾਬ 'ਚ ਜ਼ਮੀਨ ਹੇਠ ਪਾਣੀ ਦੇ ਡੂੰਘੇ ਹੋਣ ਤੇ ਜ਼ਹਿਰੀਲੇ ਤੱਤ ਸ਼ਾਮਿਲ ਹੋਣ, ਕਿਸਾਨਾਂ ਤੇ ਮਜ਼ਦੂਰਾਂ 'ਤੇ ਵਧ ਰਹੇ ਕਰਜ਼ੇ ਦੇ ਜਾਲ ਸਮੇਤ ਹੋਰ ਮੰਗਾਂ ਨੂੰ ਲੈ ਕੇ 22 ਫ਼ਰਵਰੀ ਨੂੰ ਭਾਜਪਾ ਦੇ ਵੱਡੇ ਆਗੂਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਿੱਤੇ ਜਾਣ ਵਾਲੇ ਧਰਨਿਆਂ ਅਤੇ 10 ਮਾਰਚ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਭਰਵੀਂ ਸ਼ਮੂਲੀਅਤ ਨਾਲ ਸ਼ਾਮਿਲ ਹੋਵੇਗੀ | ਸ. ਲੱਖੋਵਾਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਗਹਿਰੇ ਸੰਕਟ ਵਿਚੋਂ ਗੁਜ਼ਰ ਰਿਹਾ ਹੈ, ਜਿਸ ਲਈ ਰਾਜਨੀਤਕ ਆਗੂਆਂ ਨੂੰ ਇਕ-ਦੂਜੇ ਪ੍ਰਤੀ ਦੂਸ਼ਣਬਾਜ਼ੀ ਛੱਡ ਕੇ ਸੂਬੇ ਦੇ ਹਿੱਤਾਂ ਅਤੇ ਹੱਕਾਂ ਪ੍ਰਤੀ ਸੋਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਜਿੱਥੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ, ਉੱਥੇ ਪਾਣੀ ਦੇ ਦੂਸ਼ਿਤ ਹੋਣ ਨਾਲ ਜੁੜੇ ਮੰਗਾਂ ਤੇ ਮਸਲਿਆਂ ਨੂੰ ਵੀ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ | ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪੁਰਸ਼ੋਤਮ ਸਿੰਘ ਗਿੱਲ ਮਾਨਸਾ, ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਘੁੱਦੂਵਾਲਾ, ਹਰਚਰਨ ਸਿੰਘ ਅਕਾਲਗੜ੍ਹ, ਫ਼ਰੀਦਕੋਟ ਅਤੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨਾਂ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਜ਼ਿਲ੍ਹੇ ਦੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੀਂ ਸਹਿਕਾਰੀ ਸਭਾ ਮਨਜ਼ੂਰ ਕਰਨ 'ਤੇ ਨਾਨਕਸਰ ਵਾਸੀਆਂ ਵਲੋਂ ਸੰਧਵਾਂ ਦਾ ਧੰਨਵਾਦ ਅਗਲੀ ਖ਼ਬਰ ਰੁਪਿੰਦਰ ਸਿੰਘ ਡੋਹਕ ਭਾਕਿਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24
No active advertisement