ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਕੋਆਰਡੀਨੇਟਰ ਅਨਿਲ ਜ਼ੋਸ਼ੀ ਸਾਬਕਾ ਮੰਤਰੀ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਕਾਂਗਰਸ ਦੀ ਮਿਤੀ 28 ਫ਼ਰਵਰੀ ਦੀ ਬਰਨਾਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹਾ ਕੋਆਰਡੀਨੇਟਰ ਅਨਿਲ ਜ਼ੋਸ਼ੀ ਸਾਬਕਾ ਮੰਤਰੀ ਪੰਜਾਬ ਨੇ ਦੱਸਿਆ ਕਿ 28 ਫ਼ਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਸੀਨੀਅਰ ਆਗੂ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਇਹ ਰੈਲੀ ਮਨਰੇਗਾ ਨੂੰ ਖ਼ਤਮ ਕਰਨ ਅਤੇ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਦੱਸਿਆ ਕਿ ਮਨਰੇਗਾ ਸੰਬੰਧੀ ਨਵਾਂ ਕਾਨੂੰਨ ਗਰੀਬਾਂ ਦੀ ਰੋਜ਼ੀ-ਰੋਟੀ 'ਤੇ ਵੱਡਾ ਅਸਰ ਪਾਵੇਗਾ | ਅਮਰੀਕਾ ਨਾਲ ਵਪਾਰਕ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਮ ਤੇ ਗਰੀਬ ਵਿਰੋਧੀ ਫ਼ੈਸਲੇ ਲੈ ਰਹੀ ਹੈ | ਜਿਸ ਦਾ ਪੰਜਾਬ 'ਤੇ ਗੰਭੀਰ ਅਤੇ ਤਬਾਹਕੁੰਨ ਪ੍ਰਭਾਵ ਪਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਦੇ ਲੋਕ ਵਿਰੋਧੀ ਫ਼ੈਸਲਿਆਂ ਦੇ ਵਿਰੋਧ ਵਿਚ 28 ਫ਼ਰਵਰੀ ਨੂੰ ਬਰਨਾਲਾ ਵਿਖੇ ਹੋ ਰਹੀ ਵਿਸ਼ਾਲ ਰੈਲੀ ਵਿਚ ਕਾਂਗਰਸੀ ਆਗੂ ਤੇ ਵਰਕਰ ਭਾਰੀ ਗਿਣਤੀ 'ਚ ਸ਼ਾਮਿਲ ਹੋਣ | ਇਸ ਮੌਕੇ ਉਪਿੰਦਰ ਸ਼ਰਮਾ ਸਾਬਕਾ ਮੰਤਰੀ ਪੰਜਾਬ, ਪਵਨ ਗੋਇਲ ਸਾਬਕਾ ਕਾਰਜਕਾਰੀ ਪੰਜਾਬ ਪ੍ਰਧਾਨ, ਵਿਨੋਦ ਬਾਂਸਲ ਕੋਆਡੀਨੇਟਰ ਹਲਕਾ ਫ਼ਰੀਦਕੋਟ, ਬਲਜਿੰਦਰ ਸਿੰਘ ਠੇਕੇਦਾਰ ਕੋਆਰਡੀਨੇਟਰ ਜੈਤੋ, ਪ੍ਰਕਾਸ਼ ਸਿੰਘ ਭੱਟੀ ਸਾਬਕਾ ਵਿਧਾਇਕ, ਬਲਦੇਵ ਸਿੰਘ ਮਾਸਟਰ ਸਾਬਕਾ ਵਿਧਾਇਕ, ਦਰਸ਼ਨ ਸਿੰਘ ਢਿੱਲਵਾਂ ਹਲਕਾ ਜੈਤੋ, ਸੂਰਜ ਭਾਰਜਵਾਜ, ਅਮਰਜੀਤ ਸਿੰਘ ਸੁੱਖਾ ਖਾਰਾ ਬਲਾਕ ਪ੍ਰਧਾਨ ਕੋਟਕਪੂਰਾ, ਜੈ ਪ੍ਰਕਾਸ਼ ਬਲਾਕ ਪ੍ਰਧਾਨ ਕੋਟਕਪੂਰਾ ਸਿਟੀ, ਰਿੱਕੀ ਗਾਂਧੀ ਬਲਾਕ ਪ੍ਰਧਾਨ ਫ਼ਰੀਦਕੋਟ ਸਿਟੀ, ਗਿੰਦਰਜੀਤ ਸਿੰਘ ਸੇਖੋਂ ਸਾਬਕਾ ਚੇਅਰਮੈਨ, ਰਣਜੀਤ ਸਿੰਘ ਭੋਲੂਵਾਲਾ ਸਾਬਕਾ ਚੇਅਰਮੈਨ ਲੇਬਰ ਫ਼ੈਡ, ਰਘੂਵੀਰ ਸਿੰਘ ਜਰਨਲ ਸਕੱਤਰ ਪੰਜਾਬ ਓਬੀਸੀ ਸੈੱਲ, ਗੁਰਭਜਨ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਇੰਟੈਕ ਫ਼ਰੀਦਕੋਟ, ਸ਼ਿਵਰਾਜ ਸਿੰਘ ਢਿੱਲੋਂ ਜ਼ਿਲ੍ਹਾ ਜਨਰਲ ਸਕੱਤਰ, ਗੁਰਬਿੰਦਰ ਸਿੰਘ ਟਹਿਣਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ. ਡਿਪਾਰਟਮੈਂਟ ਫ਼ਰੀਦਕੋਟ, ਜਸਵਿੰਦਰ ਸਿੰਘ ਕੋਟਸੁਖੀਆ ਜ਼ਿਲ੍ਹਾ ਜਨਰਲ ਸਕੱਤਰ ਫ਼ਰੀਦਕੋਟ, ਹਰਪ੍ਰੀਤ ਕੋਟਸੁਖੀਆ, ਡਬਲਜੀਤ ਸਿੰਘ ਧੌਸੀ ਜ਼ਿਲ੍ਹਾ ਜਨਰਲ ਸਕੱਤਰ ਕਿਸਾਨ ਸੈੱਲ, ਹਰਦੀਪ ਸਿੰਘ ਹਨੀ, ਮਾ. ਤਰਸੇਮ, ਨਰਿੰਦਰ ਸਿੰਘ ਬਰਾੜ ਪੀ. ਏ., ਤੁਲਸ਼ੀ ਰਾਮ ਐਮ.ਸੀ. ਜੈਤੋ, ਹਰਸੰਗੀਤ ਹੈਪੀ ਜੈਤੋ, ਰਵਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ |