01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਤਖ਼ਤਮਲਾਣਾ

Ad Position 21
No active advertisement
ਅਜੀਤ ਡੈਸਕ 22-02-2026
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ | ਬੰਦੀ ਸਿੱਖਾਂ ਨੂੰ ਸਰਕਾਰਾਂ ਵਲੋਂ ਬਗੈਰ ਕਿਸੇ ਵਿਵਾਦ ਤੋਂ ਰਿਹਾਅ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਸੀਨੀਅਰ ਕਿਸਾਨ ਆਗੂ ਹੀਰਾ ਸਿੰਘ ਤਖ਼ਤਮਲਾਣਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੋ ਵੀ ਕੈਦੀ ਕਾਨੂੰਨੀ ਤੌਰ 'ਤੇ ਸਜ਼ਾ ਪੂਰੀ ਕਰ ਲੈਂਦੇ ਹਨ, ਤਾਂ ਉਨ੍ਹਾਂ ਦਾ ਰਿਹਾਅ ਹੋਣ ਦਾ ਹੱਕ ਹੁੰਦਾ ਹੈ ਤੇ ਉਨ੍ਹਾਂ ਨੂੰ ਬਗੈਰ ਦੇਰੀ ਦੇ ਕਾਨੂੰਨ ਮੁਤਾਬਿਕ ਰਿਹਾਅ ਕਰ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਹ ਇਨਸਾਨ ਬਾਕੀ ਜ਼ਿੰਦਗੀ ਦਾ ਰਹਿੰਦਾ ਸਮਾਂ ਆਪਣੇ ਪਰਿਵਾਰ ਵਿਚ ਬਤੀਤ ਕਰ ਸਕਣ | ਬੰਦੀ ਸਿੰਘਾਂ ਦੀ ਰਿਹਾਈ ਨੂੰ ਲਟਕਾਉਣ ਕਰਕੇ ਜਿੱਥੇ ਸਿੱਖਾਂ ਵਿਚ ਨਰਾਜ਼ਗੀ ਹੈ, ਉੱਥੇ ਸੰਬੰਧਿਤ ਬੰਦੀ ਸਿੰਘਾਂ ਦੇ ਪਰਿਵਾਰ ਵੀ ਪ੍ਰੇਸ਼ਾਨੀ ਝੱਲ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਕਾਨੂੰਨੀ ਤੌਰ 'ਤੇ ਬਣਦਾ ਹੱਕ ਮਿਲਣਾ ਚਾਹੀਦਾ ਹੈ ਤੇ ਬਿਨਾਂ ਦੇਰੀ ਬੰਦੀ ਸਿੰਘ ਰਿਹਾਅ ਕਰ ਦੇਣੇ ਚਾਹੀਦੇ ਹਨ |
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲ ਕੋਟਭਾਈ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
Ad Position 24
No active advertisement