02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰੂ ਨਾਨਕ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-02-2026
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਪੰਜਾਬੀ ਸਾਹਿਤ ਸਭਾ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸੰਸਕਿ੍ਤ ਭਾਰਤੀ ਪੰਜਾਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਪ੍ਰਸਾਰ ਭਾਸ਼ਣ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਸੰਸਕਿ੍ਤ ਅਤੇ ਪੰਜਾਬੀ ਭਾਸ਼ਾ: ਅੰਤਰ-ਸੰਬੰਧ' ਨਾਲ ਸੰਬੰਧਿਤ ਸੀ | ਇਸ ਮੌਕੇ ਮੁੱਖ ਬੁਲਾਰੇ ਰਮਨਦੀਪ ਕੌਰ ਨੇ ਵਿਸਥਾਰਿਤ ਚਰਚਾ ਕੀਤੀ | ਪ੍ਰੋਗਰਾਮ ਦਾ ਆਗਾਜ਼ ਪੰਜਾਬੀ ਦੀ ਮਸ਼ਹੂਰ ਕਵਿਤਰੀ ਸੁਖਵਿੰਦਰ ਅੰਮਿ੍ਤ ਦੀ ਕਵਿਤਾ 'ਹੇ ਮੇਰੀ ਮਾਤ ਬੋਲੀ' ਸੁਣਾ ਕੇ ਕੀਤੀ ਗਈ | ਉਪਰੰਤ ਰਮਨਦੀਪ ਕੌਰ ਨੇ ਆਪਣੇ ਸੰਬੋਧਨ ਦੌਰਾਨ ਸੰਸਕਿ੍ਤ ਤੇ ਪੰਜਾਬੀ ਭਾਸ਼ਾ ਦੇ ਅੰਤਰ ਸੰਬੰਧ ਨੂੰ ਵਿਸਥਾਰ ਵਿਚ ਸਮਝਾਇਆ | ਉਨ੍ਹਾਂ ਸਿੱਖ ਗੁਰੂ ਸਾਹਿਬਾਨ ਵਲੋਂ ਭਾਸ਼ਾ ਲਈ ਕੀਤੇ ਯਤਨਾਂ ਦੀ ਚਰਚਾ ਵਿਸਥਾਰ ਰੂਪ ਵਿਚ ਕੀਤੀ | ਇਸ ਪ੍ਰੋਗਰਾਮ ਵਿਚ ਪੰਜਾਬੀ ਸਾਹਿਤ ਸਭਾ ਦੇ ਮੈਂਬਰ, ਬੀ.ਏ. ਸਮੈਸਟਰ ਦੂਜਾ, ਚੌਥਾ ਤੇ ਛੇਵਾਂ ਦੇ ਚੋਣਵੀਂ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਦੇ ਵਿਦਿਆਰਥੀ ਅਤੇ ਐੱਮ.ਏ. ਸਮੈਸਟਰ ਦੂਜਾ ਤੇ ਚੌਥਾ ਦੇ ਵਿਦਿਆਰਥੀ ਹਾਜ਼ਰ ਸਨ | ਮੰਚ ਸੰਚਾਲਨ ਦੀ ਭੂਮਿਕਾ ਡਾ. ਸੁਖਵਿੰਦਰ ਸਿੰਘ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਇਤਿਹਾਸ ਤੇ ਭਾਸ਼ਾ ਦੇ ਵਿਕਾਸ ਰਾਹੀਂ ਚਰਚਾ ਕਰਦਿਆਂ ਨਿਭਾਈ ਗਈ | ਵਿਭਾਗ ਦੇ ਮੁਖੀ ਡਾ. ਰਾਣਾ ਬਲਜਿੰਦਰ ਕੌਰ ਨੇ ਕਿਹਾ ਕਿ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਭਾਸ਼ਾਈ ਤੇ ਸੱਭਿਆਚਾਰਕ ਵਿਭਿੰਨਤਾ ਪ੍ਰਤੀ ਜਾਗਰੂਕਤਾ ਫ਼ੈਲਾਉਣ ਲਈ ਹਰ ਸਾਲ ਮਨਾਇਆ ਜਾਂਦਾ ਹੈ | ਇਹ ਦਿਨ 1952 ਦੇ ਬੰਗਾਲੀ ਭਾਸ਼ਾ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਹੈ, ਜਿਸ ਦਾ ਉਦੇਸ਼ ਮਾਂ-ਬੋਲੀ ਦੀ ਸੰਭਾਲ ਤੇ ਪ੍ਰਚਾਰ ਕਰਨਾ ਹੈ | ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਕਿਹਾ ਕਿ ਸਾਡੀ ਮਾਤ ਭਾਸ਼ਾ ਪੰਜਾਬੀ ਸਾਡੀ ਪਛਾਣ, ਸਾਡੇ ਸੰਸਕਾਰ, ਸਾਡੀ ਵਿਰਾਸਤ ਦਾ ਹਿੱਸਾ ਹੈ | ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮਿਲੀ ਭਾਸ਼ਾ ਦੀ ਗੁੜ੍ਹਤੀ ਨੂੰ ਸੰਭਾਲਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਅਖ਼ੀਰ ਵਿਚ ਪਿ੍ੰਸੀਪਲ ਤੇ ਵਿਭਾਗ ਦੇ ਮੁਖੀ ਅਤੇ ਅਧਿਆਪਕਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ ਭੇਟ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਕਿਸਾਨ ਮੇਲੇ ਸੰਬੰਧੀ ਪ੍ਰੈੱਸ ਕਾਨਫ਼ਰੰਸ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਸਿਆਸੀ ਰੈਲੀਆਂ ਕਰਨ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋਵੇਗਾ-ਭੀਨਾ ਬਰਾੜ
Ad Position 24
No active advertisement