02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਚੇਤਨਾ ਪ੍ਰੀਖਿਆ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 22-02-2026
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਉਦੇਕਰਨ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਭਗਤ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਚੇਤਨਾ ਪਰਖ ਪ੍ਰੀਖਿਆ ਵਿਚ ਉਤਮ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਈ ਗਈ ਸੱਤਵੀਂ ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਸਮਾਰੋਹ ਵਿਚ ਸਨਮਾਨ ਕੀਤਾ ਗਿਆ | ਸਮਾਰੋਹ ਵਿਚ ਬੋਲਦਿਆਂ ਸੁਸਾਇਟੀ ਦੇ ਸਾਹਿਤ ਵਿਭਾਗ ਦੇ ਸੂਬਾਈ ਮੁਖੀ ਰਾਮ ਸਵਰਨ ਲੱਖੇਵਾਲੀ ਨੇ ਆਖਿਆ ਕਿ ਤਰਕਸ਼ੀਲ ਸੁਸਾਇਟੀ ਵਲੋਂ ਹਰੇਕ ਸਾਲ ਲਈ ਜਾਂਦੀ ਚੇਤਨਾ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਗਿਆਨ, ਚੇਤਨਾ ਤੇ ਦੇਸ਼ ਭਗਤਾਂ ਦੀਆਂ ਸੋਚਾਂ ਤੇ ਸੁਪਨਿਆਂ ਨਾਲ ਜੋੜਨਾ ਹੈ | ਉਨ੍ਹਾਂ ਸਪੱਸ਼ਟ ਕੀਤਾ ਅੰਧ-ਵਿਸ਼ਵਾਸ, ਵਹਿਮ ਭਰਮ ਤੇ ਅਗਿਆਨਤਾ ਸਾਡੇ ਭਵਿੱਖ ਨੂੰ ਹਨੇਰੇ ਵੱਲ ਤੋਰਦੇ ਹਨ, ਜਦਕਿ ਤਰਕਸ਼ੀਲ ਚੇਤਨਾ ਸੂਝ, ਸਿਆਣਪ, ਦਲੀਲ ਤੇ ਆਸ ਉਮੀਦ ਨਾਲ ਚੰਗੇਰੇ ਭਵਿੱਖ ਦਾ ਰਾਹ ਰੌਸ਼ਨ ਕਰਦੀ ਹੈ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਦੀਪਕ ਬਾਂਸਲ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਤੇ ਸਫ਼ਲਤਾ ਹਾਸਿਲ ਕਰਨ ਅਤੇ ਤਰਕਸ਼ੀਲ ਸੋਚ ਅਪਣਾਉਣ ਲਈ ਪ੍ਰੇਰਿਆ | ਉਨ੍ਹਾਂ ਸਮਾਜ ਵਿਚ ਚੇਤਨਾ ਦਾ ਚਾਨਣ ਫ਼ੈਲਾਉਣ ਲਈ ਸੁਸਾਇਟੀ ਵਲੋਂ ਜੁਟਾਏ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ | ਸਮਾਰੋਹ ਦੌਰਾਨ ਮੰਚ ਸੰਚਾਲਨ ਕਰਦਿਆਂ ਸੀਨੀਅਰ ਲੈਕਚਰਾਰ ਡਾ. ਅਮਨਦੀਪ ਚੁੱਘ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ, ਉਤਸ਼ਾਹ ਭਰੇ ਬੋਲਾਂ ਨਾਲ ਸਫ਼ਲਤਾ ਦੇ ਰਾਹ ਤੁਰਨ ਦਾ ਮੁੱਲਵਾਨ ਸੁਨੇਹਾ ਦਿੱਤਾ | ਸਮਾਗਮ ਵਿਚ ਖ਼ੁਸ਼ੀ ਭਰੇ ਪਲਾਂ ਦੌਰਾਨ ਪ੍ਰੀਖਿਆ ਵਿਚੋਂ ਅੱਵਲ ਵਿਦਿਆਰਥੀਆਂ ਦਾ ਪੁਸਤਕਾਂ ਦੇ ਸੈੱਟ ਤੇ ਸਰਟੀਫ਼ਿਕੇਟ ਸੌਂਪ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਲੈਕਚਰਾਰ ਸੁਨੀਲ ਜੱਗਾ, ਤਜਿੰਦਰ ਸਿੰਘ, ਅੰਜੂ ਅਰੋੜਾ, ਸਿਮਰਜੀਤ ਕੌਰ, ਰੀਤੂ ਰਾਣੀ, ਹਰਕੇਵਲ ਸਿੰਘ ਆਦਿ ਲੈਕਚਰਾਰ ਤੇ ਅਧਿਆਪਕਾਂ ਸਮੇਤ ਸਮੁੱਚੇ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤੇਜਿੰਦਰ ਬੱਬੂ ਬਾਂਸਲ ਬਲਾਕ ਕਾਂਗਰਸ ਕਮੇਟੀ (ਸ਼ਹਿਰੀ) ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸਮਾਪਤ
Ad Position 24
No active advertisement