02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਤੇਜਿੰਦਰ ਬੱਬੂ ਬਾਂਸਲ ਬਲਾਕ ਕਾਂਗਰਸ ਕਮੇਟੀ (ਸ਼ਹਿਰੀ) ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 22-02-2026
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਤੇਜਿੰਦਰ ਬੱਬੂ ਬਾਂਸਲ ਨੂੰ ਬਲਾਕ ਕਾਂਗਰਸ ਕਮੇਟੀ (ਸ਼ਹਿਰੀ) ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਬਾਂਸਲ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ | ਉਨ੍ਹਾਂ ਦੀ ਨਿਯੁਕਤੀ ਸਮੇਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਸ੍ਰੀ ਬਾਂਸਲ ਨੂੰ ਹਾਰ ਪਹਿਨਾਇਆ ਅਤੇ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ | ਇਸ ਮੌਕੇ ਬਲਾਕ ਕਾਂਗਰਸ ਕਮੇਟੀ (ਦਿਹਾਤੀ) ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਬਲਾਕ ਲੰਬੀ ਦੇ ਪ੍ਰਧਾਨ ਕੁਲਵੰਤ ਸਿੰਘ, ਸਰਾਵਾਂ ਜੈਲ ਬਲਾਕ ਦੇ ਪ੍ਰਧਾਨ ਹਰਭਜਨ ਸਿੰਘ, ਬਲਾਕ ਮਲੋਟ ਦਿਹਾਤੀ ਦੇ ਪ੍ਰਧਾਨ ਜਗਤਪਾਲ ਸਿੰਘ ਬਰਾੜ, ਬਲਾਕ ਮਲੋਟ ਸ਼ਹਿਰੀ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਬਲਾਕ ਗਿੱਦੜਬਾਹਾ ਦਿਹਾਤੀ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ ਅਤੇ ਅਰਮਾਨ ਸਿੰਘ ਭੁੱਲਰ ਯੂਥ ਆਗੂ ਹਾਜ਼ਰ ਸਨ | ਨਵ-ਨਿਯੁਕਤ ਪ੍ਰਧਾਨ ਮਰਹੂਮ ਸਤਪਾਲ ਬਾਂਸਲ ਦੇ ਸਪੁੱਤਰ ਹਨ, ਜੋ ਲੰਮਾ ਸਮਾਂ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ 'ਤੇ ਬਿਰਾਜਮਾਨ ਰਹੇ | ਤੇਜਿੰਦਰ ਬੱਬੂ ਬਾਂਸਲ ਨੇ ਇਸ ਨਿਯੁਕਤੀ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਸਮੇਤ ਕਾਂਗਰਸ ਹਾਈਕਮਾਂਡ ਤੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਤਖ਼ਤਮਲਾਣਾ ਅਗਲੀ ਖ਼ਬਰ ਚੇਤਨਾ ਪ੍ਰੀਖਿਆ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Ad Position 24
No active advertisement