21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੰਧਵਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 23-02-2026
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ)-ਦੇਰ ਸ਼ਾਮ ਸਥਾਨਕ ਫ਼ਰੀਦਕੋਟ-ਕੋਟਕਪੂਰਾ ਮੁੱਖ ਮਾਰਗ 'ਤੇ ਸਥਿਤ ਪਿੰਡ ਸੰਧਵਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਕੋਟਕਪੂਰਾ ਨਿਵਾਸੀ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਅਤੇ ਉਸ ਦੇ ਦੋ ਹੋਰ ਸਾਥੀਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੂਰਾ ਦੀ ਧੰਨਾ ਬਸਤੀ ਦਾ ਵਸਨੀਕ ਨੌਜਵਾਨ ਕਿ੍ਸ਼ਨ ਸਿੰਘ (18) ਆਪਣੇ ਦੋ ਸਾਥੀਆਂ ਜੀਤਾ ਸਿੰਘ ਅਤੇ ਗੋਸ਼ਾ ਸਮੇਤ ਕੋਟਕਪੂਰਾ ਤੋਂ ਫ਼ਰੀਦਕੋਟ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ, ਜਿਉਂ ਹੀ ਉਹ ਮੋਟਰਸਾਈਕਲ ਪਿੰਡ ਸੰਧਵਾਂ ਕੋਲ ਪੁੱਜਾ ਤਾਂ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਹੀਕਲ ਦੀ ਫ਼ੇਟ ਵੱਜਣ ਕਾਰਨ ਤਿੰਨੇ ਸੜਕ 'ਤੇ ਡਿੱਗ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਨ੍ਹਾਂ 'ਚੋਂ ਕਿ੍ਸ਼ਨ ਸਿੰਘ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦ ਕਿ ਉਸ ਦੇ ਦੋ ਸਾਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੌਕੇ 'ਤੇ ਇਕੱਤਰ ਲੋਕਾਂ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਪਹੁੰਚਾਇਆ ਗਿਆ | ਮੌਕੇ 'ਤੇ ਇਕੱਤਰ ਹੋਏ ਲੋਕਾਂ ਦਾ ਕਹਿਣਾ ਸੀ ਕਿ ਵਾਰ-ਵਾਰ ਫ਼ੋਨ ਕਰਨ ਦੇ ਬਾਵਜੂਦ ਸਿਹਤ ਵਿਭਾਗ ਦੀ ਗੱਡੀ ਬਹੁਤ ਜ਼ਿਆਦਾ ਦੇਰੀ ਨਾਲ ਪੁੱਜੀ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ 'ਚ ਮੋਬਾਈਲ ਦੀ ਆਦਤ ਛੁਡਵਾਉਣ ਲਈ ਸਕੂਲਾਂ ਦੀਆਂ ਸਭਾਵਾਂ 'ਚ ਅਖ਼ਬਾਰਾਂ ਪੜ੍ਹਾਉਣ ਦਾ ਪ੍ਰਬੰਧ ਹੋਵੇ- ਬੁੱਧੀ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਜਿਗਰ ਦਾ ਇਲਾਜ ਹੋਇਆ ਸ਼ੁਰੂ: ਵਾਈਸ ਚਾਂਸਲਰ
Ad Position 24