22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਮੂਹਰੇ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 23-02-2026
ਮਲੋਟ, 22 ਫ਼ਰਵਰੀ (ਪਾਟਿਲ)-ਸੰਯੁਕਤ ਕਿਸਾਨ ਮੋਰਚਾ ਭਾਰਤ ਤੇ ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਆਮ ਆਦਮੀ ਪਾਰਟੀ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਅੱਗੇ ਰੋਸ ਧਰਨਾ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਵੱਖ ਵੱਖ ਜਥੇਬੰਦੀਆਂ ਨੇ ਜਿਸ ਵਿਚ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰਨ ਤੇ ਕਾਲ਼ੇ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਅਤੇ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾੳਾੁਕੇ, ਟੈਕਨੀਕਲ ਸਰਵਿਸ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਬਿੱਟੂ ਮਲੋਟ, ਭਾਕਿਯੂ ਏਕਤਾ ਡਕੌਂਦਾ ਦੇ ਗੁਰਦੀਪ ਖੁੱਡੀਆਂ, ਕਾਕਾ ਸਿੰਘ ਖੁੰਡੇ ਹਲਾਲ, ਜਸਵਿੰਦਰ ਕੌਰ ਦਬੜਾ, ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੁਖਦੇਵ ਸਿੰਘ ਮਲੋਟ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰੈਸ ਸਕੱਤਰ ਗੁਰਚਰਨ ਸਿੰਘ ਬੁੱਟਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਾਜ ਸਿੰਘ ਭੁੱਟੀ ਵਾਲਾ, ਨੱਥਾ ਸਿੰਘ, ਗੁਰਪ੍ਰੀਤ ਸਿੰਘ ਨੱਢਾ ਸੂਬਾ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਬਲਰਾਜ ਸਿੰਘ ਮੱਕੜ ਰਿਟਾਇਰਡ ਬਿਜਲੀ ਬੋਰਡ ਯੂਨੀਅਨ, ਬਿੱਕਰ ਸਿੰਘ ਸਾਂਝਾ ਫੋਰਮ, ਗੁਰਚਰਨ ਸਿੰਘ ਢਿੱਲੋਂ ਪ੍ਰੈਸ ਸਕੱਤਰ ਕਿਰਤੀ ਕਿਸਾਨ ਯੂਨੀਅਨ, ਪ੍ਰੋਫੈਸਰ ਬਲਜੀਤ ਸਿੰਘ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਮੇਜਰ ਸਿੰਘ, ਕਰਮਜੀਤ ਕੌਰ, ਮਲਕੀਤ ਸਿੰਘ, ਠੇਕਾ ਮੁਲਾਜ਼ਮ ਜਥੇਬੰਦੀ ਦੇ ਰਮੇਸ਼ ਕੁਮਾਰ, ਗੁਰਪ੍ਰੀਤ ਸਿੰਘ ਨੱਡਾ ਸੂਬਾ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਸੁਖਦੇਵ ਸਿੰਘ ਬੀਕੇਯੂ ਏਕਤਾ ਉਗਰਾਹਾਂ ਨੇ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਤੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਬਿਜਲੀ, ਸਿੱਖਿਆ, ਸੜਕੀ ਆਵਾਜਾਈ, ਸਿਹਤ, ਰੇਲਵੇ, ਰੱਖਿਆ ਅਤੇ ਹਵਾਈ ਖੇਤਰਾਂ ਸਮੇਤ ਸਾਰੇ ਖੇਤਰਾਂ ਵਿਚ ਪਬਲਿਕ ਸੈਕਟਰ ਦੇ ਅਦਾਰੇ ਸਥਾਪਿਤ ਕੀਤੇ ਗਏ ਸਨ |
ਇਨ੍ਹਾਂ ਅਦਾਰਿਆਂ ਰਾਹੀਂ ਦੇਸ਼ ਨੇ ਅਥਾਹ ਤਰੱਕੀ ਕੀਤੀ ਅਤੇ ਲੋਕਾਂ ਨੂੰ ਪੱਕਾ ਰੁਜ਼ਗਾਰ ਮਿਲਣ ਨਾਲ ਆਮ ਬੰਦੇ ਦਾ ਜੀਵਨ ਪੱਧਰ ਉੱਚਾ ਹੋਇਆ | ਸੰਯੁਕਤ ਕਿਸਾਨ ਮੋਰਚਾ ਭਾਰਤ ਇਨ੍ਹਾਂ ਆਉਣ ਵਾਲੇ ਖਤਰਿਆਂ ਨੂੰ ਭਾਂਪ ਕੇ ਆਪ ਜੀ ਨੂੰ ਅਗਾਊਾ ਚੇਤਾਵਨੀ ਦੇਣੀ ਚਾਹੁੰਦਾ ਹੈ ਕਿ ਨਿੱਜੀਕਰਨ ਦੀਆਂ ਨੀਤੀਆਂ ਬੰਦ ਕੀਤੀਆਂ ਜਾਣ ਅਤੇ ਪਬਲਿਕ ਖੇਤਰ ਦੇ ਅਦਾਰਿਆਂ ਦੀਆਂ ਘਾਟਾਂ ਦੂਰ ਕਰਕੇ ਉਨ੍ਹਾਂ ਵਿਚ ਸੁਧਾਰ ਕੀਤਾ ਜਾਵੇ | ਇਸ ਲਈ ਸੰਯੁਕਤ ਕਿਸਾਨ ਮੋਰਚਾ ਹੇਠ ਵੱਖ-ਵੱਖ ਮੰਗਾਂ ਪੇਸ਼ ਕੀਤੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਮਾਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮਜ਼ਦੂਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਮਨਪ੍ਰੀਤ ਸਿੰਘ ਬਾਦਲ ਦੇ ਘਰ ਮੂਹਰੇ ਰੋਸ ਪ੍ਰਰਦਸ਼ਨ
Ad Position 24