22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੰਯੁਕਤ ਕਿਸਾਨ ਮੋਰਚੇ ਨੇ ਵਿਧਾਇਕ ਕਾਕਾ ਬਰਾੜ ਦੇ ਘਰ ਅੱਗੇ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 23-02-2026
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਧਰਨਾ ਦਿੱਤਾ ਗਿਆ | ਜਿਸ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ ਗਈ | ਵੱਖ-ਵੱਖ ਆਗੂਆਂ ਨੇ ਮੰਗ ਕੀਤੀ ਕਿ ਭਾਰਤ ਅਮਰੀਕਾ ਟੈਕਸ ਮੁਕਤ ਵਪਾਰ ਸਮਝੌਤਾ, ਬਿਜਲੀ ਬਿੱਲ 2025, ਬੀਜ ਬਿੱਲ ਅਤੇ ਨਵੇਂ ਲੇਬਰ ਕੋਡ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਬੀ.ਕੇ.ਯੂ. ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਬੀ.ਕੇ.ਯੂ. (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਲੰਬੀ ਢਾਬ, ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਸਕੱਤਰ ਮਨਜਿੰਦਰ ਸਿੰਘ, ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਆਗੂ ਸੁਖਪ੍ਰੀਤ ਕੌਰ ਢਿੱਲਵਾਂ, ਸੀਟੂ ਦੇ ਸੂਬਾਈ ਆਗੂ ਤਰਸੇਮ ਲਾਲ ਭੁੱਲਰ, ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਬੀ.ਕੇ.ਯੂ. ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ ਨੇ ਕਿਹਾ ਕਿ ਇਹ ਖਤਰਨਾਕ ਬਿੱਲ ਆਉਣ ਤੇ ਖੇਤੀ ਖੇਤਰ ਨੂੰ ਸਾਮਰਾਜੀ ਦੇਸ਼ ਅਮਰੀਕਾ ਲਈ ਖੋਲ੍ਹ ਕੇ ਬਾਹਰੋਂ ਸਸਤੇ ਖੇਤੀ ਉਤਪਾਦ ਲਿਆ ਕੇ ਮੋਦੀ ਸਰਕਾਰ ਨੇ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ | ਪਹਿਲਾਂ ਹੀ ਕਰਜ਼ੇ ਹੇਠ ਦੱਬੀ ਹੋਈ ਕਿਸਾਨੀ ਆਰਥਿਕ ਤੌਰ 'ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ | ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਫ੍ਰੀ ਟਰੇਡ ਐਗਰੀਮੈਂਟ ਨੂੰ ਰੱਦ ਕਰਵਾਉਣ ਲਈ, ਬਿਜਲੀ ਬਿੱਲ 2025 ਤੇ ਬੀਜ ਬਿੱਲ, ਲੇਬਰ ਕੋਡ ਤੇ ਹੋਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਹੋ ਰਹੀ 10 ਮਾਰਚ ਨੂੰ ਬਰਨਾਲਾ ਮਹਾਂ ਪੰਚਾਇਤ ਵਿਚ ਵੱਡੇ ਕਾਫਲੇ ਲੈ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ | ਇਸ ਮੌਕੇ ਸਟੇਜ ਦੀ ਕਾਰਵਾਈ ਹਰਪ੍ਰੀਤ ਸਿੰਘ ਝਬੇਲਵਾਲੀ ਵਲੋਂ ਚਲਾਈ ਗਈ | ਇਸ ਮੌਕੇ ਅਮਨਦੀਪ ਸਿੰਘ ਹਰੀਕੇ ਕਲਾਂ, ਜਸਵੰਤ ਸਿੰਘ ਡੋਡਾਂਵਾਲੀ, ਬਲਦੇਵ ਸਿੰਘ ਹਰੀਕੇ ਕਲਾਂ, ਗੁਰਸੇਵਕ ਸਿੰਘ ਸੰਗਰਾਣਾ, ਹਰਪ੍ਰੀਤ ਸਿੰਘ ਗੋਨੇਆਣਾ, ਗੁਰਲਾਲ ਸਿੰਘ ਫੱਤਣਵਾਲਾ, ਜਗਸੀਰ ਸਿੰਘ ਦੂਹੇਵਾਲਾ, ਦਰਸ਼ਨ ਸਿੰਘ ਵੜਿੰਗ, ਜਸਕਰਨ ਸਿੰਘ ਬੂੜਾ ਗੁੱਜਰ, ਸ਼ਿਵਦੀਪ ਸਿੰਘ ਬਰਾੜ, ਜਸਵੀਰ ਸਿੰਘ ਸਰਾਏਨਾਗਾ, ਕੁਲਦੀਪ ਸਿੰਘ ਮਰਾੜ ਕਲਾਂ, ਗੁਰਮੀਤ ਸਿੰਘ ਸੰਗਰਾਣਾ, ਪ੍ਰਤਾਪ ਸਿੰਘ ਬਾਜਾ, ਸੁਖਮੰਦਰ ਸਿੰਘ ਵਾੜਾ ਕਿਸ਼ਨਪੁਰਾ, ਦਵਿੰਦਰ ਸਿੰਘ ਲੁਬਾਣਿਆਂਵਾਲੀ, ਭੁਪਿੰਦਰ ਸਿੰਘ ਥਾਂਦੇਵਾਲਾ, ਬਲਵਿੰਦਰ ਸਿੰਘ ਕੋਟਲੀ ਸੰਘਰ, ਬਲਜੀਤ ਸਿੰਘ ਝਬੇਲਵਾਲੀ, ਬਲਦੇਵ ਸਿੰਘ ਸੂਰੇਵਾਲਾ, ਰੇਸ਼ਮ ਸਿੰਘ ਵੜਿੰਗ, ਜਗਸੀਰ ਸਿੰਘ ਸੱਕਾਂਵਾਲੀ, ਗੱਗਾ ਸਿੰਘ, ਸੁੱਖਾ ਝਬੇਲਵਾਲੀ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਕਤਸਰ ਸਿਟੀ ਦਾ ਮਾਲ ਗੁਦਾਮ ਬੱਲਮਗੜ੍ਹ ਰੇਲਵੇ ਸਟੇਸ਼ਨ 'ਚ ਹੋਵੇਗਾ ਸ਼ਿਫਟ, ਕੰਮ ਸ਼ੁਰੂ ਅਗਲੀ ਖ਼ਬਰ ਮਾਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮਜ਼ਦੂਰ ਗੰਭੀਰ ਜ਼ਖ਼ਮੀ
Ad Position 24