22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 23-02-2026
ਜੈਤੋ, 22 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪਦਮਸ੍ਰੀ ਪ੍ਰੋ. ਗੁਰਦਿਆਲ ਸਿੰਘ ਲਾਇਬ੍ਰੇਰੀ ਅਤੇ ਕਾਮਰਸ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਵਿਚ ਪ੍ਰਸਿੱਧ ਹਾਸਰਸ ਕਲਾ ਜੋੜੀ ਕੁਲਵਿੰਦਰ ਕੌਰ ਅਤੇ ਹਰਪ੍ਰੀਤ ਭੱਟੀ ਵਿਦਿਆਰਥੀਆਂ ਦੇ ਰੂਬਰੂ ਹੋਏ | ਉਨ੍ਹਾਂ ਆਪਣੇ ਜੀਵਨ ਅਤੇ ਕਲਾ ਯਾਤਰਾ ਬਾਰੇ ਵਿਚਾਰ ਸਾਂਝੇ ਕਰਦਿਆਂ ਹਾਸਰਸ ਦੀਆਂ ਕਈ ਰੰਗੀਨ ਵੰਨਗੀਆਂ ਪੇਸ਼ ਕਰਕੇ ਦਰਸ਼ਕਾਂ ਨੂੰ ਮੋਹ ਲਿਆ | ਸਮਾਗਮ ਦੇ ਕੋਆਰਡੀਨੇਟਰ ਤੇ ਕਾਲਜ ਇੰਚਾਰਜ ਡਾ. ਸਮਰਾਟ ਖੰਨਾ ਨੇ ਵਿਅੰਗ ਵਿਧਾ ਦੀ ਮਹੱਤਤਾ ਉਜਾਗਰ ਕਰਦਿਆਂ ਦੋਵਾਂ ਕਲਾਕਾਰਾਂ ਦਾ ਸਵਾਗਤ ਕੀਤਾ | ਸਮਾਗਮ ਦੇ ਕਨਵੀਨਰ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਇਤਿਹਾਸ 'ਤੇ ਚਰਚਾ ਕਰਦਿਆਂ ਢਾਕਾ ਯੂਨੀਵਰਸਿਟੀ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਿਜਦਾ ਕੀਤਾ, ਜਿਨ੍ਹਾਂ ਨੇ 21 ਫ਼ਰਵਰੀ 1952 ਨੂੰ ਬੰਗਲਾ ਭਾਸ਼ਾ ਨੂੰ ਸਨਮਾਨਯੋਗ ਸਥਾਨ ਦਿਵਾਉਣ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ | ਡਾ. ਗੁਰਬਿੰਦਰ ਕੌਰ ਨੇ ਅਮਰਜੀਤ ਕੌਂਕੇ ਦੀ ਲਿਖੀ ਕਵਿਤਾ ਪੇਸ਼ ਕੀਤੀ, ਜਦਕਿ ਪ੍ਰੋ. ਰੁਪਿੰਦਰ ਪਾਲ ਸਿੰਘ ਧਰਮਸੋਤ ਨੇ ਮਾਤ ਭਾਸ਼ਾ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਸੁਰੀਲੇ ਗੀਤ ਰਾਹੀਂ ਮਹਿਫ਼ਲ ਨੂੰ ਰੰਗੀਨ ਬਣਾਇਆ | ਮੰਚ ਸੰਚਾਲਨ ਪ੍ਰੋ. ਗੁਰਜੀਤ ਕੌਰ ਨੇ ਸਾਹਿਤਕ ਅੰਦਾਜ਼ ਵਿਚ ਬਾਖੂਬੀ ਨਿਭਾਇਆ | ਸਮਾਗਮ ਦਾ ਸਮੁੱਚਾ ਪ੍ਰਬੰਧ ਅਤੇ ਮਹਿਮਾਨ ਕਲਾਕਾਰਾਂ ਦੀ ਸ਼ਮੂਲੀਅਤ ਦਾ ਪ੍ਰਬੰਧ ਲਾਇਬ੍ਰੇਰੀ ਇੰਚਾਰਜ ਮੀਨਾਕਸ਼ੀ ਜੋਸ਼ੀ ਵਲੋਂ ਪਰਮਜੀਤ ਕੌਰ ਦੇ ਸਹਿਯੋਗ ਨਾਲ ਕੀਤਾ ਗਿਆ | ਕੋ-ਕਨਵੀਨਰ ਅਤੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਸ਼ਿਲਪਾ ਕਾਂਸਲ ਨੇ ਧੰਨਵਾਦੀ ਸ਼ਬਦ ਪੇਸ਼ ਕੀਤੇ | ਲਾਇਬ੍ਰੇਰੀ ਦੀ ਮਹੱਤਤਾ ਉਜਾਗਰ ਕਰਨ ਅਤੇ ਵਿਦਿਆਰਥੀਆਂ ਨੂੰ ਇਸ ਦੀ ਵਰਤੋਂ ਲਈ ਪ੍ਰੇਰਿਤ ਕਰਨ ਵਾਸਤੇ ਦੋਵਾਂ ਕਲਾਕਾਰਾਂ ਨੇ ਲਾਇਬ੍ਰੇਰੀ ਇੰਚਾਰਜ ਦੀ ਮਦਦ ਨਾਲ ਇਕ ਅਭਿਨੈ ਵੰਨਗੀ ਵੀ ਫ਼ਿਲਮਾਈ | ਵਿਸ਼ੇਸ਼ ਮਹਿਮਾਨਾਂ ਵਿਚ ਕਾਲਜ ਦੇ ਬੀ.ਕਾਮ ਦੇ ਪਹਿਲੇ ਬੈਚ ਦੇ ਵਿਦਿਆਰਥੀ ਸੁਖਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਵੀ ਸ਼ਾਮਿਲ ਸਨ | ਅਨੁਸ਼ਾਸਨ ਦੀ ਜ਼ਿੰਮੇਵਾਰੀ ਪ੍ਰੋ. ਰੁਪਿੰਦਰ ਪਾਲ ਸਿੰਘ, ਡਾ. ਹਲਵਿੰਦਰ ਸਿੰਘ ਅਤੇ ਡਾ. ਗੁਰਬਿੰਦਰ ਕੌਰ ਬਰਾੜ ਵਲੋਂ ਨਿਭਾਈ ਗਈ | ਇਸ ਮੌਕੇ ਡਾ. ਦਿਵਯ ਜਯੋਤੀ ਚਾਵਲਾ, ਪ੍ਰੋ. ਲਲਿਤ ਗਰਗ, ਪ੍ਰੋ. ਮਹਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਰੀਨੂ ਗੋਇਲ, ਪ੍ਰੋ. ਕੁਲਵਿੰਦਰ ਸਿੰਘ, ਪ੍ਰੋ. ਸੀਮਾ, ਪ੍ਰੋ. ਸ਼ੀਤਲ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਰਿਪਨਦੀਪ ਕੌਰ ਸਮੇਤ ਕਾਲਜ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਬਲਾਕ ਆਲਮਵਾਲਾ ਦਾ ਦੌਰਾ <br/> ਅਗਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਗ੍ਰੈਜੂਏਸ਼ਨ ਪ੍ਰੋਗਰਾਮ ਕਰਵਾਇਆ
Ad Position 24