ਮਲੋਟ, 22 ਫ਼ਰਵਰੀ (ਪਾਟਿਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਸੁਨੀਲ ਬਾਂਸਲ ਵਲੋਂ ਬਲਾਕ ਆਲਮਵਾਲਾ ਦਾ ਦੌਰਾ ਕੀਤਾ ਗਿਆ | ਡਾ. ਬਾਂਸਲ ਦੇ ਆਲਮਵਾਲਾ ਪਹੁੰਚਣ 'ਤੇ ਡਾ. ਸਿੰਪਲ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਆਲਮਵਾਲਾ ਦੀ ਅਗਵਾਈ ਵਿਚ ਸਮੂਹ ਸਟਾਫ਼ ਵਲੋਂ ਬੁੱਕਾ ਭੇਟ ਕਰਕੇ ਜੀ ਆਇਆਂ ਕਿਹਾ ਗਿਆ ਤੇ ਪਿਛਲੇ ਦਿਨੀਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਧੀਆ ਕਾਰਗੁਜ਼ਾਰੀ ਬਦਲੇ ਸਨਮਾਨਿਤ ਹੋਣ ਦੀ ਵਧਾਈ ਦਿੱਤੀ | ਡਾ. ਬਾਂਸਲ ਵਲੋਂ ਬਲਾਕ ਆਲਮਵਾਲਾ ਦੇ ਸਮੂਹ ਸਟਾਫ਼ ਨਾਲ ਮੀਟਿੰਗ ਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ | ਉਨ੍ਹਾਂ ਓ.ਪੀ.ਡੀ ਤੇ ਲੈਬ ਟੈਸਟ ਨੂੰ ਵਧਾਉਣ 'ਤੇ ਜ਼ੋਰ ਦਿੱਤਾ | ਨਰਸਿੰਗ ਸਟਾਫ਼ ਨਾਲ ਡਿਲੀਵਰੀਆਂ ਸੰਬੰਧੀ ਚਰਚਾ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਸਿਵਲ ਸਰਜਨ ਦਫ਼ਤਰ, ਮਨੋਜ ਕੁਮਾਰ, ਬੇਅੰਤ ਸਿੰਘ, ਪਰਮਪਾਲ ਸਿੰਘ, ਮਨਦੀਪ ਸਿੰਘ, ਸੁਖਜੀਤ ਸਿੰਘ ਆਲਮਵਾਲਾ, ਗੁਰਵੰਤ ਕੌਰ, ਸਰਬਜੀਤ ਕੌਰ, ਸੁਖਪ੍ਰੀਤ ਕੌਰ, ਗਗਨਦੀਪ ਕੌਰ, ਰਾਜਿੰਦਰ ਸਿੰਘ, ਰੋਹਤਾਸ਼, ਸੁਰਿੰਦਰ ਸਿੰਘ, ਰੋਹਿਤ ਕੁਮਾਰ, ਗੁਰਦੇਵ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ |