23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਹੋਲਾ ਮਹੱਲਾ ਸੰਬੰਧੀ ਸਮਾਗਮ 2 ਮਾਰਚ ਤੋਂ-ਭਾਈ ਗੁਰਮੀਤ ਸਿੰਘ

Ad Position 21
No active advertisement
ਅਜੀਤ ਡੈਸਕ 23-02-2026
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸੱਚਖੰਡ ਵਾਸੀ ਸੰਤ ਬਾਬਾ ਸੇਵਾ ਸਿੰਘ ਵਲੋਂ ਚਲਾਈ ਪ੍ਰੰਪਰਾ ਅਨੁਸਾਰ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਥਾਨਿਕ ਬੂੜਾ ਗੁੱਜਰ ਰੋਡ 'ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਹੋਲਾ ਮਹੱਲਾ ਸੰਬੰਧੀ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ 4 ਮਾਰਚ ਨੂੰ ਸਜਾਏ ਜਾ ਰਹੇ ਹਨ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ 2 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 4 ਮਾਰਚ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਇਸ ਤੋਂ ਬਾਅਦ ਕੀਰਤਨ ਸਮਾਗਮ ਹੋਵੇਗਾ, ਜਿਸ ਵਿਚ ਰਾਗੀ ਜਥੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ | ਦੀਵਾਨਾਂ ਦੀ ਸਮਾਪਤੀ ਤੋਂ ਬਾਅਦ ਗੁਰੂ ਕੇ ਲੰਗਰ ਵਰਤਣਗੇ | ਜਿਸ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਸ੍ਰੀ ਮੁਕਤਸਰ ਸਾਹਿਬ) ਪੁੱਜੇਗਾ | ਇਥੋਂ ਫਿਰ ਵਾਪਸੀ 'ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਨਾਨਕ ਨਿਵਾਸ ਵਿਖੇ ਪੁੱਜ ਕੇ ਸਮਾਪਤੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਬਾਡੀ ਬਿਲਡਿੰਗ ਮੁਕਾਬਲੇ ਵਿਚ ਕੋਟਸ਼ਮੀਰ ਦੇ ਨੌਜਵਾਨ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ ਵਿਖੇ ਰੈਣ ਸਬਾਈ ਕੀਰਤਨ ਸਮਾਗਮ ਕਰਵਾਇਆ
Ad Position 24