ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਕਿਲ੍ਹਾ ਰਾਏਪੁਰ ਵਿਖੇ ਹੋਈਆਂ ਪੇਂਡੂ ਉਲੰਪਿਕ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੀ ਹੋਣਹਾਰ ਖਿਡਾਰਣ ਜਸ਼ਨ ਕੌਰ ਪੁੱਤਰੀ ਜਗਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸਨ ਕਰਦਿਆਂ 60 ਮੀਟਰ ਦੌੜ 'ਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਇਸੇ ਮੁਕਾਬਲੇ 'ਚ ਅਭਿਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਲੇਖਿਕਾ ਅਤੇ ਅਧਿਆਪਕਾ ਪਰਮਜੀਤ ਕੌਰ ਦੁਆਰੇਆਣਾ ਨੇ ਦੱਸਿਆ ਕਿ ਪਿੰਡ ਦੇ ਕੋਚ ਗੁਰਲਾਲ ਸਿੰਘ ਜੋ ਲੰਬੇ ਸਮੇਂ ਤੋਂ ਪਿੰਡ ਦੁਆਰੇਆਣਾ ਦੇ ਗਰਾਊਾਡ ਵਿਚ ਪ੍ਰੈਕਟਿਸ ਕਰਵਾਉਂਦੇ ਆ ਰਹੇ ਹਨ, ਦੇ ਨਤੀਜੇ ਵਜੋਂ ਬੱਚੇ ਨਿਰੰਤਰ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ | ਇਸ ਪ੍ਰਾਪਤੀ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਜਨਾ ਕੌਸ਼ਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਸਲਰ ਜਸਬੀਰ ਸਿੰਘ ਜੱਸੀ, ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ, ਸਮੂਹ ਪੰਚਾਇਤ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਨੇ ਦੋਵੇਂ ਖਿਡਾਰੀਆਂ ਅਤੇ ਕੋਚ ਗੁਰਲਾਲ ਸਿੰਘ ਨੂੰ ਵਧਾਈ ਦਿੱਤੀ ਹੈ |