ਮਲੋਟ, 23 ਫ਼ਰਵਰੀ (ਪਾਟਿਲ)-ਸਵ. ਬਨਵਾਰੀ ਲਾਲ ਖੁਰਾਣਾ ਦੀ ਯਾਦ 'ਚ ਔਲਖ ਵੈੱਲਫ਼ੇਅਰ ਸੁਸਾਇਟੀ ਵਲੋਂ ਪਿੰਡ ਔਲਖ 'ਚ ਅੱਖਾਂ ਦਾ ਵਿਸ਼ਾਲ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਅੱਖਾਂ ਦੇ ਮਾਹਿਰ ਡਾ. ਏਕਤਾ ਸਿਆਲ ਅਤੇ ਉਨ੍ਹਾਂ ਦੇ ਨਾਲ ਮੈਡਮ ਮੰਜੂ ਅਪਥਾਲਮਿਕ ਅਫ਼ਸਰ ਨੇ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ | ਇਸ ਕੈਂਪ ਵਿਚ 372 ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਤਕਰੀਬਨ 20 ਮਰੀਜ਼ਾਂ ਦੇ ਮੋਤੀਏ ਦੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿਚ ਸਿਵਲ ਹਸਪਤਾਲ ਮਲੋਟ ਵਿਖੇ ਮੁਫ਼ਤ ਕੀਤੇ ਜਾਣਗੇ | ਡਾ. ਏਕਤਾ ਸਿਆਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰੇਕ ਮਨੁੱਖ ਨੂੰ ਸਾਲ 'ਚ ਦੋ ਵਾਰ ਆਪਣੀਆਂ ਅੱਖਾਂ ਦਾ ਚੈੱਕਅਪ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਔਲਖ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਤੇਜਿੰਦਰ ਸਿੰਘ, ਵਿਨੋਦ ਖੁਰਾਣਾ, ਅਜਾਇਬ ਸਿੰਘ, ਨਿਰਮਲ ਸਿੰਘ, ਭਗਵਾਨ ਦਾਸ, ਬੱਬੀ ਔਲਖ, ਸਪਨਜੋਤ, ਮੁਨੀਸ਼ ਬਾਂਸਲ, ਜਸਕਰਨ ਸਿੰਘ, ਗੁਰਤੇਜ ਸਿੰਘ ਸਰਪੰਚ, ਕੌਰ ਸਿੰਘ, ਪੂਰਨ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਹਾਜ਼ਰ ਸਨ |