18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੀ.ਐੱਮ. ਸ੍ਰੀ ਸਰਕਾਰੀ ਸਕੂਲ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-02-2026
ਗਿੱਦੜਬਾਹਾ, 23 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)- ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕੌਮਾਂਤਰੀ ਮਾਂ ਬੋਲੀ ਦਿਵਸ ਪਿ੍ੰਸੀਪਲ ਗੁਰਪ੍ਰੀਤ ਸਿੰਘ ਅਤੇ ਇੰਚਾਰਜ ਸਤਵਿੰਦਰ ਸਿੰਘ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਲੈਕ. ਬਲਜਿੰਦਰ ਕੌਰ ਨੇ ਕੌਮੀ ਮਾਂ ਬੋਲੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਹੈ ਅਤੇ ਸਾਨੂੰ ਆਪਣੀ ਮਾਂ ਬੋਲੀ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨਾ ਚਾਹੀਦਾ ਹੈ | ਭਾਵੇਂ ਅੱਜ ਦੇ ਅਗਾਂਹਵਧੂ ਸਮੇਂ ਵਿਚ ਸਾਨੂੰ ਹਰੇਕ ਭਾਸ਼ਾ ਦਾ ਗਿਆਨ ਹੋਣਾ ਅਤੀ ਜ਼ਰੂਰੀ ਹੈ, ਪ੍ਰੰਤੂ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਨੂੰ ਨਜ਼ਰਅੰਦਾਜ ਨਹੀਂ ਕਰਨਾ ਚਾਹੀਦਾ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ, ਸਲੋਗਨ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸੁਖਦੇਵ ਕੌਰ, ਕਵਿਤਾ ਰਾਣੀ, ਕਿਰਨਦੀਪ ਕੌਰ, ਬਿੰਦੂ ਰਾਣੀ, ਪਰਮਜੀਤ ਕੌਰ, ਰਮਨਜੀਤ ਕੌਰ, ਮੰਜੂ ਬਾਲਾ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਵ. ਬਨਵਾਰੀ ਲਾਲ ਖੁਰਾਣਾ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ ਲਗਾਇਆ
Ad Position 24