18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 24-02-2026
ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ. ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਮਹਿਲਾ ਉਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖ਼ਮ ਲਘੂ ਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਉਤਸ਼ਾਹ ਦੇਣ ਲਈ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਿਲਾ ਹਾਟ/ਟਰੇਡ ਮੇਲਾ 'ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉਦਮੀਆਂ ਦਾ ਸਸ਼ਕਤੀਕਰਨ' ਦਾ ਉਦਘਾਟਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਔਰਤਾਂ ਦੇ ਆਰਥਿਕ ਤੇ ਸਮਾਜਿਕ ਸਸ਼ਕਤੀਕਰਨ ਲਈ ਇਸ ਤਰ੍ਹਾਂ ਦੇ ਮੇਲੇ ਬਹੁਤ ਮਹੱਤਵਪੂਰਨ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਛੋਟੇ ਉਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਔਰਤਾਂ ਆਤਮ-ਨਿਰਭਰ ਬਣ ਸਕਣ ਅਤੇ ਆਪਣੇ ਪਰਿਵਾਰ ਦੀ ਆਰਥਿਕ ਮਜ਼ਬੂਤੀ ਵਿਚ ਯੋਗਦਾਨ ਪਾ ਸਕਣ | ਮੇਲੇ ਵਿਚ ਵੱਖ-ਵੱਖ ਮਹਿਲਾ ਸਵੈ-ਸਹਾਇਤਾ ਸਮੂਹਾਂ ਵਲੋਂ ਤਿਆਰ ਕੀਤੇ ਗਏ ਹਸਤਸ਼ਿਲਪ, ਘਰੇਲੂ ਉਤਪਾਦ, ਖ਼ਾਦ ਪਦਾਰਥ, ਕੱਪੜੇ ਅਤੇ ਹੋਰ ਰਚਨਾਤਮਕ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਲਈ ਸਟਾਲ ਲਗਾਏ ਗਏ ਹਨ | ਮੇਲੇ ਦੌਰਾਨ ਮਹਿਲਾ ਉਦਮੀਆਂ ਨੂੰ ਆਪਣੀਆਂ ਉਤਪਾਦਾਂ ਦੀ ਮਾਰਕੀਟਿੰਗ ਲਈ ਮੰਚ ਪ੍ਰਦਾਨ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਵਪਾਰਕ ਮੌਕਿਆਂ ਦਾ ਵਧੀਆ ਲਾਭ ਮਿਲੇਗਾ | ਵਿਧਾਇਕ ਕਾਕਾ ਬਰਾੜ ਨੇ ਸਟਾਲਾਂ ਦਾ ਦੌਰਾ ਕਰਦੇ ਹੋਏ ਔਰਤਾਂ ਦੇ ਉਦਮਾਂ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਉਚਾਈਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਔਰਤਾਂ ਵਿਚ ਆਤਮ-ਵਿਸ਼ਵਾਸ ਵਧਾਉਂਦੇ ਹਨ ਅਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਬਣਾਉਂਦੇ ਹਨ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਸੰਧੂ, ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ ਰਜਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦੀਪ ਸਿੰਘ ਗਿੱਲ, ਫ਼ੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਗੁਰਨਿਸ਼ਾਨ ਸਿੰਘ ਹੇਅਰ, ਫ਼ੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸੰਗੀਤ ਸਰੋਤਾ, ਫ਼ੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਵਿਸ਼ਵਦੀਪ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਪੀ.ਐੱਸ.ਆਰ.ਐੱਲ.ਐੱਮ. ਰਮਣੀਕ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ 'ਚ ਆ ਰਹੀ ਆਗੂਆਂ ਦੀ ਲਹਿਰ ਅਗਾਮੀ ਸਰਕਾਰ ਦਾ ਮੁੱਢ ਬੰਨੇ੍ਹਗੀ-ਸੁਖਬੀਰ ਅਗਲੀ ਖ਼ਬਰ ਮਨਤਾਰ ਸਿੰਘ ਬਰਾੜ ਨੇ ਦੁੱਲਟ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24