18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅਕਾਲੀ ਦਲ 'ਚ ਆ ਰਹੀ ਆਗੂਆਂ ਦੀ ਲਹਿਰ ਅਗਾਮੀ ਸਰਕਾਰ ਦਾ ਮੁੱਢ ਬੰਨੇ੍ਹਗੀ-ਸੁਖਬੀਰ

Ad Position 21
No active advertisement
ਅਜੀਤ ਡੈਸਕ 24-02-2026
ਲੰਬੀ, 23 ਫ਼ਰਵਰੀ (ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤੀਰਥ ਸਿੰਘ ਮਾਹਲਾ ਅਤੇ ਖਣਮੁੱਖ ਭਾਰਤੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮੋਗਾ ਦੀ ਪ੍ਰੇਰਨਾ ਸਦਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਕਾਂਗਰਸ ਪਾਰਟੀ ਤੋਂ ਬੱਬੂ ਸਰਪੰਚ ਰੋਡੇ ਕਾਂਗਰਸ, ਗੁਰਜੀਤ ਸਿੰਘ ਬਰਾੜ ਬਲਾਕ ਸੰਮਤੀ ਰੋਡੇ, ਜਗਜੀਤ ਸਿੰਘ ਜੱਗਾ ਰੋਡੇ, ਹੈਪੀ ਸਰਪੰਚ ਰੋਡੇ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ 'ਆਪ', ਹਰਮਿੰਦਰ ਸਿੰਘ ਮੈਂਬਰ ਰੋਡੇ ਖੁਰਦ, ਪਰਗਟ ਸਿੰਘ ਮੈਂਬਰ ਰੋਡੇ, ਲਖਵੀਰ ਸਿੰਘ ਰੋਡੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਸੇ ਤਰ੍ਹਾਂ ਮਹਿਲ ਕਲਾਂ ਤੇ ਧੂਰੀ ਹਲਕਿਆਂ ਤੋਂ ਵੀ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹਲਕਾ ਮਹਿਲ ਕਲਾਂ ਦੇ ਦਰਜਨ ਤੋਂ ਵੱਧ ਆਗੂ ਗਗਨਦੀਪ ਸਿੰਘ ਖੰਡੇਬਾਦ ਤੇ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਦੇ ਉਪਰਾਲੇ ਸਦਕਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਨ੍ਹਾਂ ਵਿਚ ਗੁਰਮੀਤ ਸਿੰਘ ਸਰਪੰਚ ਮਾਮਦਪੁਰ, ਮਨਜੀਤ ਸਿੰਘ ਚੀਮਾ, ਬਲਜਿੰਦਰ ਸਿੰਘ ਪੰਚ, ਪ੍ਰਦੀਪ ਸਿੰਘ ਪੰਚ, ਰਮਨਜੀਤ ਸਿੰਘ ਕਰਵਾਲ, ਨਿਰਭੈ ਸਿੰਘ ਸਮਰਾ, ਬਲਿਹਾਰ ਸਿੰਘ ਜ਼ੈਲਦਾਰ, ਜਗਦੇਵ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ ਭੋਤਨਾ, ਸਿਮਰਜੀਤ ਸਿੰਘ ਭੋਤਨਾ ਤੇ ਰੁਪਿੰਦਰ ਸਿੰਘ ਭੋਤਨਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਸਾਰਿਆਂ ਨੂੰ ਜੀ ਆਇਆਂ ਆਖਣ ਦੇ ਨਾਲ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਸਮੂਹ ਪੰਜਾਬੀ ਵਿਰੋਧੀਆਂ ਦੀਆਂ ਚਾਲਾਂ ਨੂੰ ਸਮਝਣ ਤੋਂ ਬਾਅਦ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਰਹੇ ਹਨ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਲੋਕ ਲਹਿਰ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ, ਜੋ ਕਿ ਪੰਜਾਬੀਆਂ ਦੀ ਆਪਣੀ ਸਰਕਾਰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਵਕੀਲਾਂ ਵਲੋਂ ਜ਼ਿਲ੍ਹਾ ਕਚਹਿਰੀਆਂ 'ਚ ਧਰਨਾ ਅਗਲੀ ਖ਼ਬਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਉਦਘਾਟਨ
Ad Position 24