18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਿਹਤ ਬੀਮਾ ਯੋਜਨਾ ਤਹਿਤ 24 ਤੋਂ ਪਹਿਲੀ ਮਾਰਚ ਤੱਕ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 24-02-2026
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਸਾਰੇ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਦੇਣ ਦੇ ਮੰਤਵ ਨਾਲ ਪਿੰਡ/ਵਾਰਡ ਪੱਧਰ 'ਤੇ ਕੈਂਪ ਲਗਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾ ਰਹੇ ਹਨ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕੀਤਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਸਿਹਤ ਬੀਮਾ ਕਾਰਡ ਬਣਾਉਣ ਲਈ ਕੋਈ ਵੀ ਪਰਚੀ ਦੀ ਜ਼ਰੂਰਤ ਨਹੀਂ ਹੈ | ਉਨ੍ਹਾਂ ਦੱਸਿਆ ਕਿ ਲਾਭਪਾਤਰੀ ਪਰਿਵਾਰ ਆਧਾਰ ਕਾਰਡ ਅਤੇ ਵੋਟਰ ਕਾਰਡ ਦੇ ਆਧਾਰ 'ਤੇ ਐਨਰੋਲ ਹੋ ਸਕਦੇ ਹਨ | ਇਸ ਦੇ ਨਾਲ ਪਰਿਵਾਰ ਦੇ ਮੁਖੀ ਵਲੋਂ ਸਵੈ-ਘੋਸ਼ਣਾ ਪੱਤਰ ਵੀ ਲਾਜ਼ਮੀ ਹੈ, ਜਿਸ ਵਿਚ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਜਾਣਕਾਰੀ ਦਰਜ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਕਾਮਨ ਸਰਵਿਸ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਸ ਵਿਚ ਲਾਭਪਾਤਰੀ ਬਹੁਤ ਆਸਾਨੀ ਨਾਲ ਆਪਣਾ ਸਿਹਤ ਬੀਮਾ ਕਾਰਡ ਬਣਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿਚ 157 ਕਾਮਨ ਸਰਵਿਸ ਕੇਂਦਰ ਸਥਾਪਿਤ ਕੀਤੇ ਗਏ ਹਨ | ਲੋਕਾਂ ਨੂੰ ਹੁਣ ਦੂਰ ਦੁਰਾਡੇ ਜਾਣ ਦੀ ਜ਼ਰੂਰਤ ਨਹੀਂ ਹੈ ਉਹ ਆਪਣੇ ਪਿੰਡ/ਵਾਰਡ/ਮੁਹੱਲੇ ਨੇੜੇ ਸਥਾਪਿਤ ਕਾਮਨ ਸਰਵਿਸ ਕੇਂਦਰ ਵਿਚ ਜਾ ਕੇ ਆਸਾਨੀ ਨਾਲ ਆਪਣਾ ਕਾਰਡ ਬਣਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਮਿਤੀ 24.2.2026 ਤੋਂ 01.03.2026 ਤੱਕ ਬਲਾਕ ਫ਼ਰੀਦਕੋਟ ਦੇ ਕਾਬਲ ਵਾਲਾ, ਡੋਡ, ਸੰਜੇ ਨਗਰ, ਵਾਰਡ ਨੰਬਰ 20, ਵਾਰਡ ਨੰਬਰ 6, ਮਾਈ ਗੋਦੜੀ ਸਾਹਿਬ ਨੇੜੇ ਏਅਰਟਲ ਟਾਵਰ, ਮਾਰਕੀਟ ਕਮੇਟੀ ਫ਼ਰੀਦਕੋਟ, ਮਾਰਕੀਟ ਕਮੇਟੀ ਸਾਦਿਕ, ਕੋਟਕਪੂਰਾ ਬਲਾਕ ਦੇ ਪਿੰਡ ਸੰਧਵਾਂ, ਮਿਸ਼ਰੀ ਵਾਲਾ, ਭੈਰੋ ਭੱਟੀ, ਵਰਡ ਨੰਬਰ 26, ਬਾਬਾ ਰਾਮਦੇਵ ਧਰਮਸ਼ਾਲਾ ਕੋਟਕਪੂਰਾ, ਬਲਾਕ ਜੈਤੋ ਦੇ ਪਿੰਡ ਰਾਮੇਆਣਾ, ਮੱਲਾ, ਰਾਮੂ ਵਾਲਾ, ਵਾੜਾ ਭਾਈ ਕਾ, ਬੁਰਜ ਜਵਾਹਰ ਸਿੰਘ ਵਾਲਾ, ਜਿਉਣ ਵਾਲਾ, ਢਿਲਵਾਂ ਕਲਾ, ਟਰੱਕ ਯੂਨੀਅਨ ਜੈਤੋ ਰਾਮ ਲੀਲਾ ਗਰਾਊਾਡ ਜੈਤੋ ਵਿਖੇ ਲਗਾਏ ਜਾਣਗੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ |
Ad Position 22
No active advertisement
ਪਿਛਲੀ ਖ਼ਬਰ ਟੀ.ਈ.ਟੀ. ਦੀ ਪ੍ਰੀਖਿਆ ਜ਼ਬਰਦਸਤੀ ਲਾਗੂ ਕਰਨ ਦੇ ਖ਼ਿਲਾਫ਼ ਅਧਿਆਪਕਾਂ 'ਚ ਰੋਸ ਅਗਲੀ ਖ਼ਬਰ ਭਾਜਪਾ ਨੇ ਕਾਂਗਰਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ
Ad Position 24