08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

'ਮੇਰੀ ਰਸੋਈ' ਯੋਜਨਾ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਵਰਦਾਨ- ਅਮੋਲਕ ਸਿੰਘ

Ad Position 21
No active advertisement
ਅਜੀਤ ਡੈਸਕ 25-02-2026
ਜੈਤੋ, 24 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਸੂਬਾ ਸਰਕਾਰ ਵਲੋਂ ਗਰੀਬ ਅਤੇ ਲੋੜਵੰਦ ਵਰਗ ਦੀ ਭਲਾਈ ਲਈ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਲੱਖਾਂ ਪਰਿਵਾਰਾਂ ਲਈ ਵੱਡਾ ਸਹਾਰਾ ਬਣੇਗੀ | ਇਹ ਗੱਲ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕਹੀ | ਉਨ੍ਹਾਂ ਦੱਸਿਆ ਕਿ ਮਹਿੰਗਾਈ ਦੇ ਇਸ ਦੌਰ ਵਿਚ ਜਿੱਥੇ ਦੋ ਵਕਤ ਦੀ ਰੋਟੀ ਕਈ ਪਰਿਵਾਰਾਂ ਲਈ ਮੁਸ਼ਕਿਲ ਬਣ ਗਈ ਹੈ | ਸੂਬਾ ਸਰਕਾਰ ਦੀ ਸੋਚ ਸਪੱਸ਼ਟ ਹੈ ਕਿ ਸਮਾਜ ਦਾ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ | ਇਸ ਯੋਜਨਾ ਤਹਿਤ ਮਜ਼ਦੂਰ ਵਰਗ, ਦਿਹਾੜੀਦਾਰ, ਬੇਸਹਾਰਾ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ | ਅਮੋਲਕ ਸਿੰਘ ਨੇ ਆਖਿਆ ਕਿ 'ਮੇਰੀ ਰਸੋਈ' ਸਿਰਫ਼ ਇਕ ਯੋਜਨਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿਚ ਇਸ ਯੋਜਨਾ ਨੂੰ ਹੋਰ ਵੀ ਸਫ਼ਲ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਹਰ ਲੋੜਵੰਦ ਤੱਕ ਇਸ ਦਾ ਲਾਭ ਪਹੁੰਚ ਸਕੇ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਨੂੰ ਬੰਦ ਕਰਕੇ ਕੇਂਦਰ ਨੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ- ਕਾਂਗਰਸੀ ਆਗੂ ਅਗਲੀ ਖ਼ਬਰ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਵਿਰੁੱਧ ਹੜਤਾਲ ਦਾ ਐਲਾਨ
Ad Position 24