08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਗ਼ਰੀਬਾਂ ਦੀ ਭਲਾਈ ਲਈ ਕਾਂਗਰਸ ਹਮੇਸ਼ਾ ਵਚਨਬੱਧ : ਬੱਬੂ ਬਰਾੜ ਮੱਤਾ <br/>

Ad Position 21
No active advertisement
ਅਜੀਤ ਡੈਸਕ 25-02-2026
ਜੈਤੋ, 24 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਇੰਡੀਅਨ ਨੈਸ਼ਨਲ ਕਾਂਗਰਸ ਨੇ ਸਦਾ ਹੀ ਪੰਜਾਬ ਦੇ ਗ਼ਰੀਬ, ਮਜ਼ਦੂਰ ਅਤੇ ਲੋੜਵੰਦ ਵਰਗ ਦੀ ਭਲਾਈ ਨੂੰ ਆਪਣੀ ਨੀਤੀ ਦਾ ਕੇਂਦਰ ਬਣਾਇਆ ਹੈ | ਕਾਂਗਰਸ ਸਰਕਾਰਾਂ ਵਲੋਂ ਚਲਾਈਆਂ ਗਈਆਂ ਲੋਕ-ਹਿਤੈਸ਼ੀ ਸਕੀਮਾਂ ਨੇ ਲੱਖਾਂ ਗ਼ਰੀਬ ਪਰਿਵਾਰਾਂ ਨੂੰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿਚ ਵੱਡੀ ਰਾਹਤ ਦਿੱਤੀ, ਪਰ ਮੌਜੂਦਾ ਸਰਕਾਰ ਨੇ ਸੱਤਾ 'ਚ ਆ ਕੇ ਗ਼ਰੀਬਾਂ ਨਾਲ ਕੀਤੇ ਵਾਅਦਿਆਂ ਤੋਂ ਮੂੰਹ ਮੋੜ ਲਿਆ ਹੈ | ਇਹ ਗੱਲ ਕਾਂਗਰਸ ਦੇ ਨੌਜਵਾਨ ਸੀਨੀਅਰ ਆਗੂ ਮਨਬੀਰ ਸਿੰਘ ਬੱਬੂ ਬਰਾੜ ਮੱਤਾ ਨੇ ਕਹੀ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਦੇ ਦੌਰਾਨ ਸਿੱਖਿਆ ਨੂੰ ਸਸਤਾ ਅਤੇ ਪਹੁੰਚਯੋਗ ਬਣਾਇਆ ਗਿਆ, ਸਿਹਤ ਖੇਤਰ ਵਿਚ ਸਰਕਾਰੀ ਹਸਪਤਾਲਾਂ ਨੂੰ ਮਜ਼ਬੂਤ ਕੀਤਾ ਗਿਆ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਗਏ | ਉਨ੍ਹਾਂ ਮੌਜੂਦਾ ਸਰਕਾਰ 'ਤੇ ਦੋਸ਼ ਲਗਾਇਆ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਮਹਿੰਗਾਈ ਆਸਮਾਨ ਛੂਹ ਰਹੀ ਹੈ, ਬੇਰੁਜ਼ਗਾਰੀ ਨੇ ਨੌਜਵਾਨਾਂ ਦਾ ਭਵਿੱਖ ਅੰਧਕਾਰ ਵਿਚ ਧੱਕ ਦਿੱਤਾ ਹੈ ਅਤੇ ਗ਼ਰੀਬ ਵਰਗ ਨੂੰ ਮਿਲ ਰਹੀਆਂ ਸਹੂਲਤਾਂ ਜਾਂ ਤਾਂ ਬੰਦ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਦਾ ਮੂੰਹ ਤੋੜ ਜਵਾਬ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਜੈਤੋ ਰਜਬਾਹੇ 'ਤੇ ਟੁੱਟੇ ਅਤੇ ਤੰਗ ਪੁਲਾਂ ਦਾ ਤੁਰੰਤ ਨਵੀਨੀਕਰਨ ਕਰਨ ਦੀ ਮੰਗ ਅਗਲੀ ਖ਼ਬਰ ਸੜਕਾਂ 'ਤੇ ਰੇਹੜੀਆਂ ਤੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਬਣ ਰਹੇ ਟ੍ਰੈਫ਼ਿਕ ਸਮੱਸਿਆ ਦਾ ਕਾਰਨ <br/>
Ad Position 24